ਚੰਡੀਗੜ੍ਹ, 22 ਸਤੰਬਰ 2023: ਹਿਮਾਚਲ ਪ੍ਰਦੇਸ਼ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਉਭਰਨ ਲਈ ਦਿੱਲੀ ਸਰਕਾਰ ਨੇ ਹਿਮਾਚਲ ਪ੍ਰਦੇਸ਼ ਦੀ ਸਰਕਾਰ ਸਹਾਇਤਾ ਲਈ ਕਦਮ ਚੁੱਕਿਆ ਹੈ। ਦਿੱਲੀ ਸਰਕਾਰ (Delhi government) ਹੁਣ ਹਿਮਾਚਲ ਪ੍ਰਦੇਸ਼ ਨੂੰ 10 ਕਰੋੜ ਰੁਪਏ ਦੀ ਸਹਾਇਤਾ ਦੇਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਸਰਕਾਰ ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ ਹਿਮਾਚਲ ਪ੍ਰਦੇਸ਼ ਨੂੰ 10 ਕਰੋੜ ਰੁਪਏ ਦੀ ਸਹਾਇਤਾ ਦੇਵੇਗੀ। ਇਸ ਸਾਲ ਹਿਮਾਚਲ ਵਿੱਚ ਆਏ ਹੜ੍ਹਾਂ ਕਾਰਨ ਸੈਂਕੜੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਕਰੋੜਾਂ ਦਾ ਨੁਕਸਾਨ ਵੀ ਹੋਇਆ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਜਨਵਰੀ 19, 2025 7:34 ਬਾਃ ਦੁਃ