Site icon TheUnmute.com

ਹੜ੍ਹਾਂ ਨਾਲ ਪ੍ਰਭਾਵਿਤ ਹਿਮਾਚਲ ਪ੍ਰਦੇਸ਼ ਨੂੰ 10 ਕਰੋੜ ਰੁਪਏ ਦੀ ਸਹਾਇਤਾ ਦੇਵੇਗੀ ਦਿੱਲੀ ਸਰਕਾਰ

Arvind Kejriwal

ਚੰਡੀਗੜ੍ਹ, 22 ਸਤੰਬਰ 2023: ਹਿਮਾਚਲ ਪ੍ਰਦੇਸ਼ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਉਭਰਨ ਲਈ ਦਿੱਲੀ ਸਰਕਾਰ ਨੇ ਹਿਮਾਚਲ ਪ੍ਰਦੇਸ਼ ਦੀ ਸਰਕਾਰ ਸਹਾਇਤਾ ਲਈ ਕਦਮ ਚੁੱਕਿਆ ਹੈ। ਦਿੱਲੀ ਸਰਕਾਰ (Delhi government) ਹੁਣ ਹਿਮਾਚਲ ਪ੍ਰਦੇਸ਼ ਨੂੰ 10 ਕਰੋੜ ਰੁਪਏ ਦੀ ਸਹਾਇਤਾ ਦੇਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਸਰਕਾਰ ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ ਹਿਮਾਚਲ ਪ੍ਰਦੇਸ਼ ਨੂੰ 10 ਕਰੋੜ ਰੁਪਏ ਦੀ ਸਹਾਇਤਾ ਦੇਵੇਗੀ। ਇਸ ਸਾਲ ਹਿਮਾਚਲ ਵਿੱਚ ਆਏ ਹੜ੍ਹਾਂ ਕਾਰਨ ਸੈਂਕੜੇ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ ਅਤੇ ਕਰੋੜਾਂ ਦਾ ਨੁਕਸਾਨ ਵੀ ਹੋਇਆ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Exit mobile version