ਚੰਡੀਗੜ੍ਹ, 02 ਅਕਤੂਬਰ 2023: ਜਲੰਧਰ ਸ਼ਹਿਰ ‘ਚ ਪਠਾਨਕੋਟ ਹਾਈਵੇਅ ਵੱਲ ਮਕਸੂਦਾਂ ਦੇ ਅਧੀਨ ਪੈਂਦੇ ਕਾਨਪੁਰ ਜਲੰਧਰ ਸ਼ਹਿਰ ‘ਚ ਪਠਾਨਕੋਟ ਹਾਈਵੇਅ ਵੱਲ ਮਕਸੂਦਾਂ ‘ਚ ਕਾਨਪੁਰ ਆ ਰਹੇ ਹਨ। ਇਲਾਕੇ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਘਰ ਦੇ ਬਾਹਰ ਸ਼ੱਕੀ ਹਾਲਾਤਾਂ ‘ਚ ਤਿੰਨ ਕੁੜੀਆਂ ਦੀਆਂ ਲਾਸ਼ਾਂ (died bodies) ਮਿਲੀਆਂ। ਦੂਜੇ ਪਾਸੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਕੁੜੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ‘ਚ ਲੈ ਕੇ ਥਾਣੇ ਲੈ ਗਈ ਹੈ ।
ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਦੇਰ ਰਾਤ ਲੜਕੀਆਂ ਦੇ ਪਿਤਾ ਉਨ੍ਹਾਂ ਦੇ ਲਾਪਤਾ ਹੋਣ ਦਾ ਰੌਲਾ ਪਾ ਰਿਹਾ ਸੀ , ਜਿਸ ਦੇ ਸਬੰਧ ‘ਚ ਦੇਰ ਰਾਤ ਪੁਲਿਸ ਵੀ ਪਹੁੰਚੀ ਅਤੇ ਜਾਂਚ ਤੋਂ ਬਾਅਦ ਵਾਪਸ ਚਲੀ ਗਈ ਪਰ ਸਵੇਰੇ ਜਦੋਂ ਇਲਾਕੇ ਦੇ ਲੋਕ ਗਲੀ ‘ਚੋਂ ਬਾਹਰ ਆਉਣ ਲੱਗੇ ਤਾਂ ਉਨ੍ਹਾਂ ਨੇ ਕੁੜੀਆਂ ਨੂੰ ਟਰੰਕ ‘ਚ ਸ਼ੱਕੀ ਹਾਲਤ ‘ਚ ਪਿਆ ਦੇਖਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਤਿੰਨ ਭੈਣਾਂ ਦੀਆਂ ਲਾਸ਼ਾਂ ਘਰ ਦੇ ਬਾਹਰ ਲੋਹੇ ਦੇ ਟਰੰਕ ਵਿੱਚ ਬੰਦ ਪਈਆਂ ਮਿਲੀਆਂ। ਤਿੰਨੇ ਭੈਣਾਂ ਐਤਵਾਰ ਰਾਤ 8 ਵਜੇ ਤੋਂ ਲਾਪਤਾ ਸਨ। ਜਿਨ੍ਹਾਂ ਬੱਚੀਆਂ ਦੀਆਂ ਲਾਸ਼ਾਂ (died bodies) ਮਿਲੀਆਂ ਹਨ, ਉਨ੍ਹਾਂ ਵਿੱਚ 9 ਸਾਲ ਦੀ ਅੰਮ੍ਰਿਤਾ ਕੁਮਾਰੀ, 7 ਸਾਲ ਦੀ ਸਾਕਸ਼ੀ ਅਤੇ 4 ਸਾਲ ਦੀ ਕੰਚਨ ਸ਼ਾਮਲ ਹੈ ।
ਦੂਜੇ ਪਾਸੇ ਇਲਾਕਾ ਨਿਵਾਸੀਆਂ ਨੇ ਸ਼ੱਕ ਜ਼ਾਹਿਰ ਕੀਤਾ ਕਿ ਲੜਕੀਆਂ ਦੇ ਪਿਤਾ ਨੇ ਹੀ ਇਹ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ | ਮਕਸੂਦਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।