July 7, 2024 7:24 pm
Jagmeet Singh Brar

ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਭੇਜਿਆ ਨੋਟਿਸ

ਚੰਡੀਗੜ੍ਹ 02 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ (Jagmeet Singh Brar) ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਕਮੇਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ | ਅਨੁਸ਼ਾਸਨੀ ਕਮੇਟੀ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਦਰ ਅਨੁਸ਼ਾਸ਼ਨ ਤੋਂ ਬਾਹਰ ਜਾ ਕੇ ਤੁਹਾਡੇ ਵੱਲੋਂ ਕੀਤੀਆਂ ਗਈਆਂ ਕਾਰਵਾਈਆਂ ਕਰਕੇ ਪਾਰਟੀ ਦੀ ਅਨੁਸ਼ਾਸ਼ਨੀ ਕਮੇਟੀ ਵੱਲੋਂ ਤੁਹਾਡੇ ਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਦਿਆਂ ਤੁਹਾਨੂੰ ਨੋਟਿਸ ਜਾਰੀ ਕਰਕੇ ਤੁਹਾਡੇ ਤੋਂ ਜਵਾਬ ਮੰਗਿਆ ਸੀ।

Jagmeet Singh Brar

ਕਮੇਟੀ ਨੇ ਕਿਹਾ ਬਰਾੜ ਵੱਲੋਂ ਪ੍ਰਾਪਤ ਹੋਏ ਜਵਾਬ ਤੋਂ ਅਨੁਸ਼ਾਸ਼ਨੀ ਕਮੇਟੀ ਸੰਤੁਸ਼ਟ ਨਹੀਂ ਹੋਈ । ਉਨ੍ਹਾਂ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਜਾਰੀ ਰੱਖਣ ਕਰਕੇ ਪਾਰਟੀ ਦੀ ਅਨੁਸਾਸਨੀ ਕਮੇਟੀ ਨੇ ਇਸ ਸਬੰਧੀ ਆਪਣਾ ਲਿਖਤੀ ਜਵਾਬ ਦੇਣ ਅਤੇ ਅਨੁਸ਼ਾਸ਼ਨੀ ਕਮੇਟੀ ਸਾਹਮਣੇ ਆਪਣਾ ਪੱਖ ਰੱਖਣ ਲਈ 6 ਦਸੰਬਰ, 2022 ਦਿਨ ਮੰਗਲਵਾਰ ਨੂੰ ਦੁਪਿਹਰ 12 ਵਜੇ, ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ |

ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਡਵਾਈਜ਼ਰੀ ਬੋਰਡ (Advisory Board) ਤੇ ਕੋਰ ਕਮੇਟੀ ਦਾ ਐਲਾਨ ਕੀਤਾ ਗਿਆ ਸੀ | ਜਿਸ ਵਿੱਚ ਜਗਮੀਤ ਸਿੰਘ ਬਰਾੜ ਦਾ ਨਾਂ ਸ਼ਾਮਲ ਨਹੀਂ ਕੀਤਾ ਗਿਆ | ਇਸਦੇ ਨਾਲ ਹੀ ਜਗਮੀਤ ਸਿੰਘ ਬਰਾੜ ਵਲੋਂ ਵਲੋਂ ਬਣਾਈ ਗਈ ਸ਼੍ਰੋਮਣੀ ਅਕਾਲੀ ਦਲ ਏਕਤਾ ਤਾਲਮੇਲ ਕਮੇਟੀ ਵਿਚ ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਮੇਤ 12 ਆਗੂ ਸ਼ਾਮਲ ਹੋਣ ਦਾ ਦਾਅਵਾ ਕੀਤਾ ਸੀ।

ਬਰਾੜ ਨੇ ਉਨ੍ਹਾਂ ਇਸ ਦੇ ਨਾਲ ਹੀ ਬਰਾੜ ਨੇ ਇਸ ਬਾਗੀ ਕਮੇਟੀ ਵਿਚ ਰਵੀ ਕਰਨ ਸਿੰਘ ਕਾਹਲੋਂ, ਸੁੱਚਾ ਸਿੰਘ ਛੋਟੇਪੁਰ ਅਤੇ ਅਲਵਿੰਦਰਪਾਲ ਸਿੰਘ ਪੱਖੋਕੇ ਦੇ ਵੀ ਸ਼ਾਮਲ ਹੋਣ ਦੀ ਗੱਲ ਆਖੀ ਸੀ। ਜਦਕਿ ਇਸ ਦੇ ਉਲਟ ਇਨ੍ਹਾਂ ਆਗੂਆਂ ਨੇ ਨਾ ਸਿਰਫ ਖੁਦ ਨੂੰ ਜਗਮੀਤ ਬਰਾੜ ਦੀ ਤਾਲਮੇਲ ਕਮੇਟੀ ਤੋਂ ਵੱਖ ਕਰ ਲਿਆ ਹੈ ਸਗੋਂ ਬਰਾੜ ਵਲੋਂ ਉਨ੍ਹਾਂ ਦਾ ਨਾਂ ਲਏ ਜਾਣ ’ਤੇ ਵੀ ਜਵਾਬੀ ਹਮਲਾ ਵੀ ਬੋਲਿਆ ਹੈ।