July 1, 2024 12:29 am
Bibi Jagir Kaur

ਬੀਬੀ ਜਗੀਰ ਕੌਰ ‘ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਲਵੇਗੀ ਅੰਤਿਮ ਫੈਸਲਾ

ਚੰਡੀਗੜ੍ਹ 07 ਨਵੰਬਰ 2022: ਬੀਬੀ ਜਗੀਰ ਕੌਰ (Bibi Jagir Kaur) ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਲੜਨ ਦੇ ਫੈਸਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਸਾਹਮਣੇ ਅਪਣਾ ਪੱਖ ਰੱਖਣ ਦਾ ਅੱਜ ਆਖ਼ਰੀ ਮੌਕਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੋਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਅੱਜ ਦੁਪਹਿਰ 12 ਵਜੇ ਤੱਕ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ |

ਜੇਕਰ ਬੀਬੀ ਜਗੀਰ ਕੌਰ (Bibi Jagir Kaur) ਆਪਣੇ ਫੈਸਲੇ ‘ਤੇ ਕਾਇਮ ਰਹਿੰਦੇ ਹਾਂ ਤਾਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਿਆ ਜਾ ਸਕਦਾ ਹੈ। ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਸੀ | ਇਸਦੇ ਨਾਲ ਹੀ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਮੁਅੱਤਲ ਕਰਨ ਮਗਰੋਂ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸ. ਸਿਕੰਦਰ ਸਿੰਘ ਮਲੂਕਾ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਸਬੰਧੀ ਮੈਨੂੰ ਅਨੁਸ਼ਾਸ਼ਨੀ ਕਮੇਟੀ ਵੱਲੋਂ ਕੋਈ ਨੋਟਿਸ ਨਹੀਂ ਦਿੱਤਾ ਗਿਆ ਅਤੇ ਨਾ ਹੀ ਇਸ ਸਬੰਧੀ ਕੋਈ ਸੁਣਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਬਿਨਾਂ ਨੋਟਿਸ ਅਤੇ ਸੁਣਵਾਈ ਦੇ ਪਾਰਟੀ ਵਿੱਚੋਂ ਮੁਅੱਤਲ ਕਰਨਾ ਸ਼੍ਰੋਮਣੀ ਅਕਾਲੀ ਦਲ ਦੇ ਸੰਵਿਧਾਨ ਦੇ ਨਿਯਮਾਂ ਦੀ ਉਲੰਘਣਾ ਜਾਪਦਾ ਹੈ।