Raj jit Singh

ਬਰਖ਼ਾਸਤ AIG ਰਾਜਜੀਤ ਸਿੰਘ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, ਹੁਣ ਇਸ ਮਾਮਲੇ ‘ਚ ਮਿਲੀ ਅੰਤਰਿਮ ਜ਼ਮਾਨਤ

ਚੰਡੀਗੜ੍ਹ,18 ਅਕਤੂਬਰ 2023: ਬਰਖ਼ਾਸਤ ਏਆਈਜੀ ਰਾਜਜੀਤ ਹੁੰਦਲ (Raj jit Singh Hundal) ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਲੋਂ ਰਾਹਤ ਮਿਲੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਰਾਜਜੀਤ ਸਿੰਘ ਹੁੰਦਲ ਸਿੰਘ ਦੇ ਖ਼ਿਲਾਫ਼ ਦਰਜ ਤੀਜੀ ਐੱਫ.ਆਈ.ਆਰ ’ਚ ਉਸ ਨੂੰ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਇਸਦੇ ਹੀ ਰਾਜਜੀਤ ਹੁੰਦਲ ਨੂੰ ਰੋਜ਼ਾਨਾ ਮਾਮਲੇ ਦੀ ਜਾਂਚ ਕਰ ਰਹੇ ਤਫ਼ਤੀਸ਼ੀ ਅਫ਼ਸਰ ਅੱਗੇ ਪੇਸ਼ ਹੋ ਕੇ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਬਰਖ਼ਾਸਤ ਰਾਜਜੀਤ ਹੁੰਦਲ ਦੇ ਖ਼ਿਲਾਫ਼ ਐੱਸ.ਟੀ.ਐੱਫ ਨੇ 16 ਮਈ ਨੂੰ ਮੋਹਾਲੀ ’ਚ ਭ੍ਰਿਸ਼ਟਾਚਾਰ ਅਤੇ ਐੱਨ.ਡੀ.ਪੀ.ਐੱਸ ਐਕਟ ਦੇ ਤਹਿਤ ਐੱਫ.ਆਈ.ਆਰ ਦਰਜ ਕੀਤੀ ਗਈ ਸੀ ਉਸੇ ਮਾਮਲੇ ‘ਚ ਰਾਜਜੀਤ ਨੂੰ ਅੰਤਰਿਮ ਜ਼ਮਾਨਤ ਮਿਲੀ ਹੈ |

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਜਜੀਤ ਹੁੰਦਲ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਅੰਤਰਿਮ ਜ਼ਮਾਨਤ ਦਿੱਤੀ ਹੋਈ ਹੈ ।

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 6 ਅਕਤੂਬਰ ਨੂੰ ਐੱਨ.ਡੀ.ਪੀ.ਐੱਸ ਮਾਮਲੇ ਵਿੱਚ ਬਰਖ਼ਾਸਤ ਏਆਈਜੀ ਰਾਜਜੀਤ ਹੁੰਦਲ (Raj jit Singh Hundal) ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੋਈ ਹੈ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਸੀ। ਸੁਪਰੀਮ ਕੋਰਟ ਨੇ ਰਾਜਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਉਸ ਨੂੰ ਰੋਜ਼ਾਨਾ ਜਾਂਚ ਅਧਿਕਾਰੀ ਅੱਗੇ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਨ ਅਤੇ ਜਾਂਚ ਵਿਚ ਸਹਿਯੋਗ ਕਰਨ ਦੇ ਹੁਕਮ ਦਿੱਤੇ ਸਨ।

Scroll to Top