July 5, 2024 6:25 am
Corona

ਜਲੰਧਰ ‘ਚ ਵਧ ਰਹੇ ਕੋਰੋਨਾ ਮਾਮਲਿਆ ਨੂੰ ਲੈ ਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਵਲੋਂ ਹਦਾਇਤਾਂ ਜਾਰੀ

ਚੰਡੀਗੜ੍ਹ, 07 ਅਪ੍ਰੈਲ 2023: ਦੇਸ਼ ਭਰ ਵਿੱਚ ਕੋਰੋਨਾ (Corona) ਦੇ ਮਾਮਲਿਆ ਨੇ ਇੱਕ ਵਾਰ ਫਿਰ ਰਫਤਾਰ ਫੜ ਲਈ ਹੈ | ਪੰਜਾਬ ਵਿੱਚ ਵੀ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ | ਇਸਦਾ ਚੱਲਦੇ ਜਲੰਧਰ ਜ਼ਿਲ੍ਹੇ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਕੋਵਿਡ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਅਗੇਤੇ ਪ੍ਰਬੰਧ ਕੀਤੇ ਜਾਣ।

ਇਸਦੇ ਨਾਲ ਹੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੀ.ਸੀ. ਉਨ੍ਹਾਂ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਕੋਵਿਡ ਨਾਲ ਨਜਿੱਠਣ ਲਈ ਸਿਹਤ ਸਹੂਲਤਾਂ, ਉਪਕਰਨਾਂ, ਦਵਾਈਆਂ, ਐਂਬੂਲੈਂਸਾਂ, ਆਕਸੀਜਨ ਦੀ ਉਪਲਬਧਤਾ ਦਾ ਜਾਇਜ਼ਾ ਲੈਂਦੇ ਹੋਏ ਵੱਧ ਤੋਂ ਵੱਧ ਟੈਸਟ ਕਰਵਾਉਣ ‘ਤੇ ਜ਼ੋਰ ਦਿੱਤਾ ਹੈ ।

ਉਨ੍ਹਾਂ ਨੇ ਕਿਹਾ ਕਿ ਕੋਵਿਡ ਮਾਮਲਿਆਂ ਦੀ ਰੋਜ਼ਾਨਾ ਰਿਪੋਰਟਿੰਗ ਯਕੀਨੀ ਬਣਾਈ ਜਾਵੇ। ਜੇਕਰ ਕੋਈ ਵਿਅਕਤੀ ਕੋਵਿਡ ਪਾਜ਼ੇਟਿਵ ਪਾਇਆ ਜਾਂਦਾ ਹੈ, ਤਾਂ ਉਕਤ ਵਿਅਕਤੀ ਨੂੰ ਟਰੈਕਿੰਗ ਦੇ ਨਾਲ ਕੋਵਾ ਐਪ ‘ਤੇ ਅਪਡੇਟ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ ਅਤੇ ਨੈਸ਼ਨਲ ਮਿਸ਼ਨ ਡਾਇਰੈਕਟਰ ਅਭਿਨਵ ਤ੍ਰਿਖਾ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਆਯੋਜਿਤ ਸਮੀਖਿਆ ਮੀਟਿੰਗ ਵਿੱਚ ਭਾਗ ਲੈਂਦੇ ਹੋਏ ਡੀ.ਸੀ. ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਰੋਜ਼ਾਨਾ 500 ਤੋਂ ਵੱਧ ਆਰ.ਟੀ. ਪੀ.ਸੀ.ਆਰ ਸਕਰੀਨਿੰਗ ਕੀਤੀ ਜਾ ਰਹੀ ਹੈ ਅਤੇ ਕੋਵਿਡ ਟੈਸਟਿੰਗ (Corona test) ਦੀ ਸਹੂਲਤ 25 ਥਾਵਾਂ ‘ਤੇ ਉਪਲਬਧ ਹੈ, ਜਿਸ ਵਿੱਚ ਕੁੱਲ 18 ਪੇਂਡੂ ਅਤੇ ਕੁੱਲ 7 ਸ਼ਹਿਰੀ ਅਤੇ 198 ਰੈਪਿਡ ਰਿਸਪਾਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ 64 ਸ਼ਹਿਰੀ ਅਤੇ 134 ਪੇਂਡੂ ਸਕਾਰਾਤਮਕ ਵਿਅਕਤੀ ਦੇ ਸੰਪਰਕ ਨੂੰ ਟਰੈਕ ਕਰਨ ਲਈ ਬਣਾਈਆਂ ਗਈਆਂ ਹਨ।