Suspended

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਕਲਾਸ ‘ਚ ਬੱਚੇ ਨੂੰ ਥੱਪੜ ਮਾਰਨ ਵਾਲਾ ਅਧਿਆਪਕ ਮੁਅੱਤਲ

ਚੰਡੀਗੜ੍ਹ, 07 ਸਤੰਬਰ 2023: ਪੰਜਾਬ ਦੇ ਅਬੋਹਰ ਦੇ ਢਾਣੀ ਵਿੱਚ ਇੱਕ ਸਰਕਾਰੀ ਸਕੂਲ ਵਿੱਚ ਅਧਿਆਪਕ (teacher) ਵੱਲੋਂ ਬੱਚੇ ਦੇ ਥੱਪੜ ਮਾਰਨ ਦੀ ਵਾਇਰਲ ਹੋਈ ਵੀਡੀਓ ਮਾਮਲੇ ‘ਚ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਨੋਟਿਸ ਲਿਆ ਹੈ। ਜਿਸ ਤੋਂ ਬਾਅਦ ਡੀਈਓ ਨੇ ਅਧਿਆਪਕ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਡੀਈਓ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਈਟੀਟੀ ਅਧਿਆਪਕ ਰਾਕੇਸ਼ ਨਾਰੰਗ ਨੂੰ ਬੱਚਿਆਂ ਨਾਲ ਦੁਰਵਿਵਹਾਰ ਅਤੇ ਡਿਊਟੀ ਵਿੱਚ ਅਣਗਹਿਲੀ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਬੁੱਧਵਾਰ ਨੂੰ ਟੀਚਰ (teacher) ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਉਹ ਬੱਚੇ ਨੂੰ ਥੱਪੜ ਮਾਰਦਾ ਨਜ਼ਰ ਆ ਰਿਹਾ ਸੀ। ਜਿਸ ਤੋਂ ਬਾਅਦ ਮਾਮਲਾ ਵਿਭਾਗੀ ਅਧਿਕਾਰੀਆਂ ਤੱਕ ਪਹੁੰਚਿਆ। ਜਾਂਚ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ। ਉਧਰ, ਤੀਜੀ ਜਮਾਤ ਦੇ ਬੱਚੇ ਦੇ ਪਿਤਾ ਕ੍ਰਿਸ਼ਨ ਸਿੰਘ ਵਾਸੀ ਢਾਣੀ ਕੜਾਕਾ ਸਿੰਘ ਦਾ ਕਹਿਣਾ ਹੈ ਕਿ ਉਸ ਦੇ ਬੱਚੇ ਨੇ ਘਰ ਵਿੱਚ ਕਿਸੇ ਦੀ ਗੱਲ ਨਹੀਂ ਸੁਣਦਾ | ਨਾ ਹੀ ਸਕੂਲ ਦਾ ਕੰਮ ਕਰਦਾ ਹੈ ।

ਬੱਚੇ ਦੇ ਪਿਤਾ ਮੁਤਾਬਕ ਉਹ ਘਰ ਵਿੱਚ ਵੀ ਗਾਲ੍ਹਾਂ ਕੱਢਣ ਲੱਗ ਪਿਆ, ਜਿਸ ਨੂੰ ਠੀਕ ਕਰਨ ਲਈ ਉਸ ਨੇ ਸਕੂਲ ਅਧਿਆਪਕ ਨੂੰ ਸ਼ਿਕਾਇਤ ਕੀਤੀ। ਪਿਤਾ ਨੇ ਕਿਹਾ ਅਧਿਆਪਕ ਨੇ ਮੇਰੇ ਸਾਹਮਣੇ ਬੱਚੇ ਨੂੰ ਥੱਪੜ ਮਾਰੇ ਹਨ । ਕ੍ਰਿਸ਼ਨ ਸਿੰਘ ਦਾ ਕਹਿਣਾ ਹੈ ਕਿ ਇਸ ਵਿੱਚ ਅਧਿਆਪਕ ਦਾ ਕੋਈ ਕਸੂਰ ਨਹੀਂ ਹੈ। ਨਾ ਹੀ ਉਨ੍ਹਾਂ ਨੂੰ ਅਧਿਆਪਕ ਵਿਰੁੱਧ ਕੋਈ ਸ਼ਿਕਾਇਤ ਹੈ। ਨਾ ਹੀ ਉਹ ਚਾਹੁੰਦੇ ਹਨ ਕਿ ਅਧਿਆਪਕ ਵਿਰੁੱਧ ਕੋਈ ਕਾਰਵਾਈ ਹੋਵੇ।

Scroll to Top