Site icon TheUnmute.com

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੇ ਨਾੜ ਤੇ ਨਾੜ ਦੀ ਰਹਿੰਦ ਖੂੰਦ ਨੂੰ ਅੱਗ ਨਾ ਲਗਾਉਣ ਦੇ ਹੁਕਮ ਜਾਰੀ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 16 ਮਈ 2024: ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੀ ਹਦੂਦ ਅੰਦਰ ਕਣਕ (Wheat) ਦੇ ਨਾੜ ਅਤੇ ਨਾੜ ਦੀ ਰਹਿੰਦ ਖੂੰਦ ਨੂੰ ਅੱਗ ਨਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜ਼ੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਇਹ ਹੁਕਮ 31 ਮਈ 2024 ਤੱਕ ਲਾਗੂ ਰਹਿਣਗੇ ਅਤੇ ਇਹਨਾ ਹੁਕਮਾਂ ਦੀ ਉਲੰਘਣਾ ਕਰਨ ਵਲਿਆ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਹੁਕਮਾਂ ਅਨੁਸਾਰ ਕਣਕ (Wheat) ਦੇ ਨਾੜ ਅਤੇ ਨਾੜ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਅਤੇ ਸਾਹ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ, ਇਸ ਤੋਂ ਇਲਵਾ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ,ਇਸ ਦੇ ਨਾਲ ਆਲੇ ਦੁਆਲੇ ਖੜ੍ਹੀ ਫਸਲ ਜਾਂ ਪਿੰਡ ਜਾਂ ਵਸੋਂ ਵਾਲੀ ਜਗ੍ਹਾਂ ਵਿੱਚ ਅੱਗ ਲਗਣ ਦਾ ਡਰ ਰਹਿੰਦਾ ਹੈ ਅਤੇ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ।

ਸੜਕ ਦੁਆਲੇ ਨਾੜ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋਣ ਦਾ ਖਤਰਾ ਹੁੰਦਾ ਹੈ ਅਤੇ ਲੜਾਈ ਝਗੜਾ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ।

Exit mobile version