ਐੱਸ.ਏ.ਐੱਸ ਨਗਰ, 9 ਸਤੰਬਰ, 2023: ਡਿਪਟੀ ਕਮਿਸ਼ਨਰ, ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ (ਆਈ.ਏ.ਐਸ.) ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੀ ਪਰਾਲੀ ਪ੍ਰਬੰਧਨ ਸਬੰਧੀ ਰੀਵਿਊ ਮੀਟਿੰਗ, ਅਮੇਟੀ ਯੂਨਿਵਰਸਿਟੀ, ਮੋਹਾਲੀ ਵਿਖੇ ਕੀਤੀ ਗਈ, ਮੀਟਿੰਗ ਵਿੱਚ ਪ੍ਰਧਾਨ ਵੱਲੋ ਸਰਫੇਸ ਸੀਡਰ ਮਸ਼ੀਨ (agricultural machinery) ਸਬੰਧੀ ਖਾਸ ਤੌਰ ਤੇ ਵਿਚਾਰ ਵਟਾਂਦਰਾ ਕਰਦੇ ਹੋਏ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਇਹ ਮਸ਼ੀਨ ਵੱਧ ਤੋਂ ਵੱਧ ਆਨ ਲਾਈਨ ਪੰਚਾਇਤਾਂ, ਸਾਹਿਕਾਰੀ ਸਭਾਵਾਂ, ਕਿਸਾਨ ਗਰੁੱਪਾਂ ਅਤੇ ਵਿਅਕਤੀਗਤ ਕਿਸਾਨਾਂ ਤੋਂ ਅਪਲਾਈ ਕਰਵਾਈ ਜਾਵੇ ਤਾਂ ਜੋ ਇਹ ਮਸ਼ੀਨਾਂ ਜ਼ਿਲ੍ਹਾ ਮੋਹਾਲੀ ਵਿੱਚ ਟੀਚੇ ਅਨੁਸਾਰ ਪ੍ਰਾਪਤ ਕੀਤੀ ਜਾ ਸਕੇ।
ਮੀਟਿੰਗ ਵਿੱਚ ਪ੍ਰਧਾਨ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ, ਐਸ.ਏ.ਐਸ. ਨਗਰ ਨੂੰ ਹਦਾਇਤ ਕੀਤੀ ਗਈ ਕਿ ਕੱਲ ਮਿਤੀ 10 ਸਤੰਬਰ ਨੂੰ 12 ਵਜੇ ਮਸ਼ੀਨਾਂ ਦਾ ਡਰਾਅ ਕੱਢਿਆ ਜਾਵੇ ਤਾਂ ਜੋ ਕਿਸਾਨ ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਮਸ਼ੀਨਾਂ (agricultural machinery) ਦੀ ਖਰੀਦ ਕਰ ਸਕਣ। ਇਸ ਲਈ ਸਮੂਹ ਕਿਸਾਨਾਂ ਨੂੰ ਸੁਚਿਤ ਕੀਤਾ ਜਾਂਦਾ ਹੈ ਕਿ ਸਕੀਮ ਅਧੀਨ ਅਪਲਾਈ ਕਰਨ ਵਾਲੇ ਲਾਭਪਾਤਰੀ ਕਮਰਾ ਨੰਬਰ 256, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਡਰਾਅ ਵਿੱਚ ਜਰੂਰ ਸ਼ਾਮਿਲ ਹੋਣ ਦੀ ਕ੍ਰਿਪਾਲਤਾ ਕਰਨ।