school

ਸਿੱਖਿਆ ਵਿਭਾਗ ਨੇ ਦੋ ਵਿਸ਼ਿਆਂ ਦੇ ਪ੍ਰੀਖਿਆ ਪੈਟਰਨ ‘ਚ ਕੀਤਾ ਬਦਲਾਅ

ਚੰਡੀਗੜ੍ਹ 25 ਅਕਤੂਬਰ 2022: ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵਲੋਂ ਪ੍ਰੀਖਿਆ ਦੇ ਪੈਟਰਨ ਵਿੱਚ ਬਦਲਾਅ ਕੀਤਾ ਹੈ | ਸਿੱਖਿਆ ਵਿਭਾਗ ਵਲੋਂ ਇਹ ਬਦਲਾਅ ਦੋ ਵਿਸ਼ਿਆਂ ਸਰੀਰਕ ਸਿੱਖਿਆ ਅਤੇ ਖੇਡਾਂ ਲਈ ਪ੍ਰੀਖਿਆ ਵਿੱਚ ਕੀਤਾ ਹੈ। ਇਸ ਨਵੇਂ ਪੈਟਰਨ ਅਨੁਸਾਰ ਪ੍ਰੈਕਟੀਕਲ ਦੇ ਅੰਕ ਘਟਾਏ ਗਏ ਹਨ ਅਤੇ ਲਿਖਤੀ ਪ੍ਰੀਖਿਆ ਦੇ ਅੰਕਾਂ ਵਿੱਚ ਵਾਧਾ ਕੀਤਾ ਗਿਆ ਹੈ। ਪਹਿਲਾਂ ਲਿਖਤੀ ਪ੍ਰੀਖਿਆ ਦੇ ਅੰਕ ਘੱਟ ਅਤੇ ਪ੍ਰੈਕਟੀਕਲ ਦੇ ਅੰਕ ਵੱਧ ਸਨ। ਸਿੱਖਿਆ ਬੋਰਡ ਨੇ ਆਪਣੇ ਨਵੇਂ ਪੈਟਰਨ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਦੋਵਾਂ ਵਿਸ਼ਿਆਂ ਦੇ ਅੰਕਾਂ ਦੀ ਵੰਡ ਵਿੱਚ ਬਦਲਾਅ ਕੀਤਾ ਹੈ |

ਸਿੱਖਿਆ ਵਿਭਾਗ ਦੇ ਇਸ ਫੈਸਲੇ ਨਾਲ ਪੜ੍ਹਨ-ਲਿਖਣ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ | ਪੜ੍ਹਨ ਵਿਚ ਹੁਸ਼ਿਆਰ ਵਿਦਿਆਰਥੀ ਲਿਖਤੀ ਪ੍ਰੀਖਿਆ ਤਾਂ ਪੂਰੀ ਲਗਨ ਨਾਲ ਦਿੰਦੇ ਸਨ ਪਰ ਖੇਡਾਂ ਅਤੇ ਸਰੀਰਕ ਸਿੱਖਿਆ ਦੇ ਪ੍ਰੈਕਟੀਕਲ ਦੌਰਾਨ ਮੈਦਾਨ ’ਤੇ ਵਧੀਆ ਪ੍ਰਦਰਸ਼ਨ ਨਹੀਂ ਕਰ ਸਕਦੇ ਸਨ। ਸਿੱਖਿਆ ਵਿਭਾਗ ਨੇ ਇਸ ਸਬੰਧੀ ਸਾਰੇ ਸਕੂਲਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ | ਦੱਸਿਆ ਜਾ ਰਿਹਾ ਹੈ ਕਿ ਨਵਾਂ ਪੈਟਰਨ 2022-23 ਦੇ ਅਗਲੇ ਸੈਸ਼ਨ ਤੋਂ ਲਾਗੂ ਹੋਵੇਗਾ।

Scroll to Top