ਚੰਡੀਗੜ੍ਹ, 27 ਫ਼ਰਵਰੀ 2024: ਪੰਜਾਬ ਦੇ ਸਕੂਲਾਂ (Punjab School) ਦਾ ਸਮਾਂ 1 ਮਾਰਚ ਤੋਂ ਬਦਲ ਜਾਵੇਗਾ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ ਰਾਜ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਲਾਗੂ ਹੋਣਗੇ । ਵਿਭਾਗ ਅਨੁਸਾਰ 1 ਮਾਰਚ ਤੋਂ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ।
ਜਨਵਰੀ 18, 2025 6:48 ਬਾਃ ਦੁਃ