July 4, 2024 11:18 pm
school

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ‘ਚ ਪ੍ਰੀ-ਬੋਰਡ ਤੇ ਟਰਮ-1 ਦੀਆਂ ਪ੍ਰੀਖਿਆਵਾਂ ਦੀ ਡੇਟਸੀਟ ਜਾਰੀ

ਚੰਡੀਗੜ੍ਹ, 09 ਜਨਵਰੀ 2024: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਪ੍ਰੀ-ਬੋਰਡ (pre-board) ਅਤੇ ਟਰਮ-1 ਦੀਆਂ ਪ੍ਰੀਖਿਆਵਾਂ 15 ਜਨਵਰੀ ਤੋਂ ਕਰਵਾਈਆਂ ਜਾਣਗੀਆਂ। ਸਿੱਖਿਆ ਵਿਭਾਗ ਵੱਲੋਂ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਵਿਭਾਗ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਲਿਖਿਆ ਹੈ ਕਿ ਇਹ ਪ੍ਰੀਖਿਆਵਾਂ ਸਮੁੱਚੇ ਸਿਲੇਬਸ ਵਿੱਚੋਂ ਲਈਆਂ ਜਾਣਗੀਆਂ। ਪੇਪਰ ਦਾ ਪੈਟਰਨ ਪੰਜਾਬ ਸਕੂਲ ਸਿੱਖਿਆ ਬੋਰਡ PSEB ਵੱਲੋਂ ਜਾਰੀ ਕੀਤੇ ਪੈਟਰਨ ਅਨੁਸਾਰ ਹੋਵੇਗਾ।

ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੇਪਰਾਂ ਦਾ ਸਮਾਂ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਹੋਵੇਗਾ। ਜੇਕਰ ਸਕੂਲ ਸ਼ੁਰੂ ਹੋਣ ਦੇ ਸਮੇਂ ਵਿੱਚ ਕੋਈ ਤਬਦੀਲੀ ਕੀਤੀ ਜਾਂਦੀ ਹੈ ਤਾਂ ਸਕੂਲ ਸ਼ੁਰੂ ਹੋਣ ਤੋਂ ਅੱਧੇ ਘੰਟੇ ਬਾਅਦ ਪੇਪਰ ਸ਼ੁਰੂ ਹੋ ਜਾਵੇਗਾ। ਪੇਪਰ ਦਾ ਸਮਾਂ ਤਿੰਨ ਘੰਟੇ ਦਾ ਹੋਵੇਗਾ। ਸਕੂਲ ਪੱਧਰ ‘ਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪੇਪਰ ਤਿਆਰ ਕੀਤੇ ਜਾਣਗੇ।

शिक्षा विभाग की तरफ से जारी डेटशीट।

पंजाब स्कूल शिक्षा विभाग द्वारा जारी की गई 12वीं प्री बोर्ड की डेटशीट।