ਫਾਜ਼ਿਲਕਾ ‘ਚ ਦੇਖਣ ਨੂੰ ਮਿਲਿਆ ਭਾਰਤ ਬੰਦ ਦਾ ਅਸਰ, ਬਜ਼ਾਰ ਦੀਆਂ ਦੁਕਾਨਾਂ ਰਹੀਆਂ ਬੰਦ

Bharat Bandh

ਚੰਡੀਗੜ੍ਹ, 16 ਫਰਵਰੀ 2024: ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ (Bharat Bandh) ਦਾ ਸੱਦਾ ਦਿੱਤਾ ਗਿਆ, ਜਿਸਦਾ ਅਸਰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਦੇਖਣ ਨੂੰ ਮਿਲਿਆ ਹੈ | ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਡਟੇ ਹੋਏ ਹਨ |

ਅੱਜ ਫਾਜ਼ਿਲਕਾ ਵਿੱਚ ਵੀ ਭਾਰਤ ਬੰਦ (Bharat Bandh) ਦਾ ਅਸਰ ਵੱਖ-ਵੱਖ ਥਾਵਾਂ ‘ਤੇ ਦੇਖਣ ਨੂੰ ਮਿਲਿਆ। ਇਸ ਦੌਰਾਨ ਫਾਜ਼ਿਲਕਾ ਦੇ ਬਜ਼ਾਰ ਦੀਆਂ ਸਾਰੀਆਂ ਦੁਕਾਨਾਂ ਬੰਦ ਰਹੀਆਂ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੇ ਫਾਜ਼ਿਲਕਾ-ਫ਼ਿਰੋਜ਼ਪੁਰ ਮੁੱਖ ਮਾਰਗ ’ਤੇ ਓਵਰ ਬਰਿੱਜ ਜਾਮ ਕਰਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦੇ ਧਰਨੇ ਦੌਰਾਨ ਫਾਜ਼ਿਲਕਾ ਦੇ ਓਵਰ ਬ੍ਰਿਜ ਤੋਂ ਵਾਲਮੀਕੀ ਚੌਕ ਤੱਕ ਟਰੱਕਾਂ ਦੀ ਲੰਬੀ ਲਾਈਨ ਲੱਗ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।