Lok Sabha elections

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ, ਸੱਤ ਪੜਾਵਾਂ ‘ਚ ਹੋਵੇਗੀ ਵੋਟਿੰਗ

ਚੰਡੀਗੜ੍ਹ, 16 ਮਾਰਚ 2024: ਲੋਕ ਸਭਾ ਚੋਣਾਂ 2024 (Lok Sabha elections) ਦੀਆਂ ਤਾਰੀਖ਼ਾਂ ਦਾ ਐਲਾਨ ਹੋ ਗਿਆ ਹੈ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਦੇਸ਼ ਵਿੱਚ ਲੋਕ ਸਭਾ ਚੋਣਾਂ ਸੱਤ ਪੜਾਵਾਂ ਵਿੱਚ ਹੋਣਗੀਆਂ। ਇਸ ਤੋਂ ਇਲਾਵਾ ਚਾਰ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ। 7ਵੇਂ ਪੜਾਵ ‘ਚ ਪੰਜਾਬ  ‘ਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣਗੀਆਂ ਅਤੇ ਚੋਣ ਨਤੀਜੇ 4 ਜੂਨ ਨੂੰ ਆਉਣਗੇ। ਇਸ ਸੰਬੰਧੀ ਨੋਟੀਫਿਕੇਸ਼ਨ 7 ਮਈ ਨੂੰ ਜਾਰੀ ਹੋਵੇਗਾ |

ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ਲਈ 25 ਮਈ ਨੂੰ ਵੋਟਾਂ ਪੈਣਗੀਆਂ। 4 ਜੂਨ ਨੂੰ ਗਿਣਤੀ ਹੋਵੇਗੀ। ਨਾਮਜ਼ਦਗੀ 29 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਨਾਮਜ਼ਦਗੀ ਦਾ ਆਖ਼ਰੀ ਦਿਨ 6 ਮਈ ਹੋਵੇਗਾ। 9 ਮਈ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾਣਗੀਆਂ।ਕਰਨਾਲ ‘ਚ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਵਿਧਾਨ ਸਭਾ ਸੀਟ ‘ਤੇ 25 ਮਈ ਨੂੰ 6ਵੇਂ ਪੜਾਅ ‘ਚ ਉਪ ਚੋਣ ਹੋਵੇਗੀ।

ਮੁੱਖ ਚੋਣ ਕਮਿਸ਼ਨਰ ਨੇ ਦੱਸਿਆ ਕਿ ਦੇਸ਼ ਵਿੱਚ ਪਹਿਲੇ ਪੜਾਅ ਦੀਆਂ ਚੋਣਾਂ (Lok Sabha elections) 19 ਅਪ੍ਰੈਲ ਨੂੰ ਹੋਣਗੀਆਂ। ਇਸ ਤੋਂ ਬਾਅਦ 26 ਅਪ੍ਰੈਲ ਨੂੰ ਦੂਜੇ ਪੜਾਅ, 7 ਮਈ ਨੂੰ ਤੀਜੇ ਪੜਾਅ, 13 ਮਈ ਨੂੰ ਚੌਥੇ ਪੜਾਅ, 20 ਮਈ ਨੂੰ ਪੰਜਵੇਂ ਪੜਾਅ, 25 ਮਈ ਨੂੰ ਛੇਵੇਂ ਪੜਾਅ ਅਤੇ 1 ਜੂਨ ਨੂੰ ਸੱਤਵੇਂ ਪੜਾਅ ਲਈ ਵੋਟਾਂ ਪੈਣਗੀਆਂ।

ਆਮ ਚੋਣਾਂ ਦੇ ਨਾਲ-ਨਾਲ 4 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਵੀ ਹੋਣਗੀਆਂ। ਆਂਧਰਾ ਪ੍ਰਦੇਸ਼ ਵਿੱਚ 13 ਮਈ ਨੂੰ ਚੋਣਾਂ ਹੋਣੀਆਂ ਹਨ। ਸਿੱਕਮ ਅਤੇ ਅਰੁਣਾਚਲ ਵਿੱਚ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ। ਉੜੀਸਾ ਵਿੱਚ 13 ਮਈ ਤੋਂ 4 ਪੜਾਵਾਂ ਵਿੱਚ ਵੋਟਾਂ ਪੈਣਗੀਆਂ। ਇਸਦੇ ਨਾਲ ਹੀ ਹਰਿਆਣਾ, ਹਿਮਾਚਲ, ਝਾਰਖੰਡ ਅਤੇ ਉੱਤਰ ਪ੍ਰਦੇਸ਼ ਸਮੇਤ 26 ਵਿਧਾਨ ਸਭਾਵਾਂ ਵਿੱਚ ਉਪ ਚੋਣਾਂ ਹੋਣਗੀਆਂ।

Image

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਅਸੀਂ ਦੇਸ਼ ਨੂੰ ਸੱਚਮੁੱਚ ਤਿਉਹਾਰੀ, ਲੋਕਤੰਤਰੀ ਮਾਹੌਲ ਦੇਣ ਲਈ ਵਚਨਬੱਧ ਹਾਂ। 17ਵੀਂ ਲੋਕ ਸਭਾ ਦਾ ਕਾਰਜਕਾਲ 16 ਜੂਨ 2024 ਨੂੰ ਖਤਮ ਹੋਣ ਵਾਲਾ ਹੈ। ਆਂਧਰਾ ਪ੍ਰਦੇਸ਼, ਉੜੀਸਾ, ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਵੀ ਜੂਨ 2024 ਵਿੱਚ ਖਤਮ ਹੋਣ ਵਾਲਾ ਹੈ।

Image

 

Image

Image

Image

Image

Image

Image

Image

Image

Image

Scroll to Top