Site icon TheUnmute.com

ਚੋਣ ਕਮਿਸ਼ਨ ਵਲੋਂ ਗੁਜਰਾਤ ਵਿਧਾਨ ਸਭਾ ਚੋਣਾਂ ਦੀ ਤਾਰੀਖ਼ਾਂ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

Gujarat

ਚੰਡੀਗੜ੍ਹ 03 ਨਵੰਬਰ 2022: ਚੋਣ ਕਮਿਸ਼ਨ ਨੇ ਗੁਜਰਾਤ ਵਿਧਾਨ ਸਭਾ ਚੋਣਾਂ (Gujarat Assembly Elections) ਦੀ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ | ਗੁਜਰਾਤ ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ। ਗੁਜਰਾਤ ਵਿੱਚ 1 ਅਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ, ਜਦਕਿ ਹਿਮਾਚਲ ਪ੍ਰਦੇਸ਼ ਚੋਣਾਂ ਦੇ ਨਾਲ-ਨਾਲ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਵੀ 8 ਦਸੰਬਰ ਨੂੰ ਜਾਰੀ ਕੀਤੇ ਜਾਣਗੇ। ਚੋਣ ਕਮਿਸ਼ਨ ਮੁਤਾਬਕ ਇਸ ਵਾਰ ਗੁਜਰਾਤ (Gujarat) ਚੋਣਾਂ ਵਿੱਚ 4.9 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਮੁੱਖ ਚੋਣ ਕਮਿਸ਼ਨਰ ਨੇ ਕਿਹਾ, ਇਸ ਵਾਰ 3.24 ਲੱਖ ਵੋਟਰਾਂ ਨੂੰ ਪਹਿਲੀ ਵਾਰ ਵੋਟ ਪਾਉਣ ਦਾ ਮੌਕਾ ਮਿਲੇਗਾ।

ਗੁਜਰਾਤ (Gujarat) ਚੋਣਾਂ ਵਿੱਚ ਅਪਾਹਜ ਵਿਅਕਤੀਆਂ ਦਾ ਵੀ ਧਿਆਨ ਰੱਖਿਆ ਜਾਵੇਗਾ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਗੁਜਰਾਤ ਚੋਣਾਂ ਵਿੱਚ ਵੱਖ-ਵੱਖ ਅਪਾਹਜਾਂ ਲਈ 182 ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਚੋਣ ਕਮਿਸ਼ਨ ਦੇ ਮੁਖੀ ਨੇ ਕਿਹਾ ਕਿ ਇਸ ਵਾਰ ਗੁਜਰਾਤ ਚੋਣਾਂ ਵਿੱਚ 4.9 ਕਰੋੜ ਵੋਟਰ ਹਨ। ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 51 ਹਜ਼ਾਰ ਤੋਂ ਵੱਧ ਹੈ।

Exit mobile version