Site icon TheUnmute.com

ਚੋਣ ਕਮਿਸ਼ਨ ਤ੍ਰਿਪੁਰਾ, ਮੇਘਾਲਿਆ ਤੇ ਨਾਗਾਲੈਂਡ ‘ਚ ਵਿਧਾਨ ਸਭਾ ਚੋਣਾਂ ਲਈ ਅੱਜ ਕਰ ਸਕਦੈ ਤਾਰੀਖ਼ਾਂ ਦਾ ਐਲਾਨ

Election

ਚੰਡੀਗੜ੍ਹ 18 ਜਨਵਰੀ 2023: ਨਾਗਾਲੈਂਡ, ਮੇਘਾਲਿਆ ਅਤੇ ਤ੍ਰਿਪੁਰਾ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ (Election Commission) ਅੱਜ ਪ੍ਰੈੱਸ ਕਾਨਫਰੰਸ ਕਰਨ ਜਾ ਰਿਹਾ ਹੈ। ਚੋਣ ਕਮਿਸ਼ਨ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਸਕਦਾ ਹੈ । ਚੋਣ ਕਮਿਸ਼ਨ ਦੁਪਹਿਰ 2:30 ਵਜੇ ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰੇਗਾ।

ਚੋਣ ਕਮਿਸ਼ਨ ਇਸ ਵਾਰ ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਵਿੱਚ ਵੀ ਇੱਕੋ ਸਮੇਂ ਚੋਣਾਂ ਕਰਵਾ ਸਕਦਾ ਹੈ। ਕਮਿਸ਼ਨ ਨੇ ਤਿੰਨਾਂ ਸੂਬਿਆਂ ਵਿੱਚ ਚੋਣ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਹੁਣ ਕਮਿਸ਼ਨ ਕਿਸੇ ਵੀ ਸਮੇਂ ਇਨ੍ਹਾਂ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਸਕਦਾ ਹੈ। ਕਮਿਸ਼ਨ ਨੇ ਤਿੰਨ ਸੂਬਿਆਂ ਦੀਆਂ 180 ਵਿਧਾਨ ਸਭਾ ਸੀਟਾਂ ‘ਤੇ ਪ੍ਰਸ਼ਾਸਨਿਕ ਅਤੇ ਜ਼ਮੀਨੀ ਪੱਧਰ ‘ਤੇ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਇਨ੍ਹਾਂ ਨੂੰ ਅਮਲੀਜਾਮਾ ਪਹਿਨਾਇਆ ਹੈ। ਇਨ੍ਹਾਂ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਮਾਰਚ ਵਿੱਚ ਖ਼ਤਮ ਹੋ ਰਿਹਾ ਹੈ।

ਇਸ ਸਾਲ ਨੌਂ ਸੂਬਿਆਂ ਵਿੱਚ ਚੋਣਾਂ ਹੋਣੀਆਂ ਹਨ

ਪਤਾ ਲੱਗਾ ਹੈ ਕਿ ਇਸ ਸਾਲ ਨੌਂ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਨ੍ਹਾਂ ਵਿੱਚ ਤ੍ਰਿਪੁਰਾ, ਮੇਘਾਲਿਆ, ਨਾਗਾਲੈਂਡ, ਕਰਨਾਟਕ, ਛੱਤੀਸਗੜ੍ਹ, ਮੱਧ ਪ੍ਰਦੇਸ਼, ਮਿਜ਼ੋਰਮ, ਰਾਜਸਥਾਨ, ਤੇਲੰਗਾਨਾ ਸ਼ਾਮਲ ਹਨ। ਇਸ ਤੋਂ ਤੁਰੰਤ ਬਾਅਦ ਅਗਲੇ ਸਾਲ ਯਾਨੀ 2024 ਦੇ ਸ਼ੁਰੂ ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ।

Exit mobile version