ਭਾਰਤੀ ਚੋਣ ਕਮਿਸ਼ਨ ਵਲੋਂ 6 ਸੂਬਿਆਂ ਦੀਆਂ ਵਿਧਾਨ ਸਭਾ ਲਈ ਜ਼ਿਮਨੀ ਚੋਣਾਂ ਦੀ ਤਾਰੀਖਾਂ ਦਾ ਐਲਾਨ

Election Commission

ਚੰਡੀਗੜ੍ਹ 03 ਅਕਤੂਬਰ 2022: ਭਾਰਤੀ ਚੋਣ ਕਮਿਸ਼ਨ (Election Commission of India) ਨੇ ਦੇਸ਼ ਦੇ ਛੇ ਸੂਬਿਆਂ ਦੀਆਂ ਸੱਤ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਮੁਤਾਬਕ 3 ਨਵੰਬਰ ਨੂੰ ਵੋਟਾਂ ਪੈਣਗੀਆਂ ਜਦਕਿ 6 ਨਵੰਬਰ ਨੂੰ ਨਤੀਜੇ ਆਉਣਗੇ। ਦੱਸ ਦੇਈਏ ਕਿ ਮਹਾਰਾਸ਼ਟਰ, ਹਰਿਆਣਾ, ਉੱਤਰ ਪ੍ਰਦੇਸ਼, ਤੇਲੰਗਾਨਾ, ਉੜੀਸਾ ਵਿੱਚ ਇੱਕ-ਇੱਕ ਵਿਧਾਨ ਸਭਾ ਸੀਟ ‘ਤੇ ਵੋਟਿੰਗ ਹੋਵੇਗੀ, ਜਦਕਿ ਬਿਹਾਰ ਦੀਆਂ ਦੋ ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਵੇਗੀ।

ਇਨ੍ਹਾਂ ਵਿਧਾਨ ਸਭਾ ਸੀਟਾਂ ‘ਤੇ ਹੋਵੇਗੀ ਵੋਟਿੰਗ

ਮਹਾਰਾਸ਼ਟਰ ਦੇ ਅੰਧੇਰੀ ਪੂਰਬੀ, ਬਿਹਾਰ ਦੇ ਮੋਕਾਮਾ ਅਤੇ ਗੋਪਾਲਗੰਜ, ਹਰਿਆਣਾ ਦੇ ਆਦਮਪੁਰ, ਤੇਲੰਗਾਨਾ ਦੇ ਮੁਨੁਗੋਡੇ, ਉੱਤਰ ਪ੍ਰਦੇਸ਼ ਦੇ ਗੋਲਾ ਗੋਕਰਨਾਥ ਅਤੇ ਉੜੀਸਾ ਦੇ ਧਾਮਨਗਰ (SC) ਵਿੱਚ ਵੋਟਾਂ ਪੈਣਗੀਆਂ।ਜਿਕਰਯੋਗ ਹੈ ਕਿ ਨੋਟੀਫਿਕੇਸ਼ਨ ਦੀ ਮਿਤੀ 7 ਅਕਤੂਬਰ ਹੋਵੇਗੀ। ਨਾਮਜ਼ਦਗੀ ਦੀ ਮਿਤੀ 14 ਅਕਤੂਬਰ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਮਿਤੀ 17 ਅਕਤੂਬਰ ਹੈ। 3 ਨਵੰਬਰ ਨੂੰ ਵੋਟਾਂ ਪੈਣਗੀਆਂ ਜਦਕਿ 6 ਨਵੰਬਰ ਨੂੰ ਨਤੀਜੇ ਆਉਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।