Site icon TheUnmute.com

ਪੰਚਾਇਤ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਹੋਵੇ ਪਾਲਣਾ: IAS ਭੁਪਿੰਦਰ ਸਿੰਘ

Panchayat elections

ਚੰਡੀਗੜ੍ਹ, 11 ਅਕਤੂਬਰ 2024: ਪੰਜਾਬ ‘ਚ ਗ੍ਰਾਮ ਪੰਚਾਇਤ ਚੋਣਾਂ (Panchayat elections) ਨੂੰ ਲੈ ਕੇ ਪੰਜਾਬ ਰਾਜ ਚੋਣ ਕਮਿਸ਼ਨ ਪੂਰੀ ਤਰ੍ਹਾਂ ਸਰਗਰਮ ਹੈ | ਇਸਦੇ ਚੱਲਦੇ ਪੰਜਾਬ ਰਾਜ ਚੋਣ ਕਮਿਸ਼ਨ ਦੁਆਰਾ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਅਬਜ਼ਰਵਰ ਸੀਨੀਅਰ ਆਈ. ਐੱਸ. ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਅਤੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਵਦੀਪ ਕੌਰ ਅਤੇ ਹੋਰ ਚੋਣ ਅਧਿਕਾਰੀਆਂ ਨਾਲ ਬੈਠਕ ਕਰਕੇ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ ।

ਇਸ ਮੌਕੇ ਚੋਣ ਅਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਰਿਪੋਰਟ ਦਿੱਤੀ ਜਾਵੇ ਅਤੇ ਚੋਣ ਪ੍ਰਕਿਰਿਆ ‘ਚ ਕੋਈ ਲਾਪਰਵਾਹੀ ਨਾ ਵਰਤੀ ਜਾਵੇ |

ਪੰਜਾਬ ‘ਚ 15 ਅਕਤੂਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਚੋਣਾਂ (Panchayat elections) ਦੇ ਮੱਦੇਨਜ਼ਰ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ । ਚੋਣ ਅਬਜ਼ਰਵਰ ਨੇ ਕਿਹਾ ਕਿ ਸਾਰੇ ਅਧਿਕਾਰੀ ਇਸ ਵੋਟਿੰਗ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਤਾਂ ਜੋ ਚੋਣ ਪ੍ਰਕਿਰਿਆ ਅਤੇ ਲੋਕਤੰਤਰ ‘ਚ ਲੋਕਾਂ ਦਾ ਵਿਸ਼ਵਾਸ ਬਹਾਲ ਹੋ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ ਅਤੇ ਚੋਣ ਅਮਲ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਅਭਿਆਸ ਦੀ ਰਿਹਰਸਲ ਕਰਵਾਉਣ ਸਮੇਤ ਵੋਟਾਂ ਪਾਉਣ ਦੇ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਹਨ। ਇਸ ਮੌਕੇ ਚੋਣ ਅਬਜ਼ਰਵਰਾਂ ਨੇ ਵੱਖ-ਵੱਖ ਪੋਲਿੰਗ ਸਟੇਸ਼ਨਾਂ, ਸਟਰਾਂਗ ਰੂਮਾਂ ਅਤੇ ਖੇਤਰਾਂ ਦਾ ਦੌਰਾ ਕੀਤਾ ਹੈ ।

Exit mobile version