ਚੰਡੀਗੜ੍ਹ 22 ਅਕਤੂਬਰ 2022: ਬਿਜਲੀ ਵਿਭਾਗ ਵਲੋਂ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਘਰ ਦੇ ਪਾਰਕ ਦਾ ਬਿਜਲੀ ਕਨੈਕਸ਼ਨ ਕੱਟ ਦਿੱਤਾ ਗਿਆ, ਜਿਸ ਤੋਂ ਬਾਅਦ ਵਿਭਾਗ ਨੇ ਦੁਬਾਰਾ ਬਿਜਲੀ ਦਾ ਕਨੈਕਸ਼ਨ ਮੁੜ ਬਹਾਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬਿਜਲੀ ਦਾ ਬਿੱਲ ਬਕਾਇਆ ਸੀ |
ਇਸਦੇ ਨਾਲ ਹੀ ਇਸ ਕਰਵਾਈ ਨੂੰ ਲੈ ਕੇ ਵਿਰੋਧੀ ਧਿਰ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲਿਆ | ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਸ਼ਹੀਦ ਭਗਤ ਸਿੰਘ ਦੇ ਘਰ ਦਾ ਬਿਜਲੀ ਦਾ ਬਕਾਇਆ ਬਿਲ ਭਰਨ ਲਈ ਤਿਆਰ ਹੈ।
ਦੂਜੇ ਪਾਸੇ ਪੰਜਾਬ ਭਾਜਪਾ ਨੇ ਵੀ ਇਸ ਕਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਪੰਜਾਬ ਭਾਜਪਾ ਦੇ ਮੁੱਖ ਬੁਲਾਰੇ ਅਨਿਲ ਸਰੀਨ ਨੇ ਕਿਹਾ ਕਿ ਭਗਵੰਤ ਮਾਨ ਦੇ ਰਾਜ ਚ’ ਬਿਜਲੀ ਬੋਰਡ ਨੇ ਸ਼ਹੀਦ ਭਗਤ ਸਿੰਘ ਦੇ ਘਰ ਦੇ ਪਾਰਕ ਦਾ ਬਿਜਲੀ ਕੁਨੈਕਸ਼ਨ ਕੱਟਿਆ, ਜੋ ਕਿ ਸ਼ਰਮਨਾਕ ਹੈ | ਪੰਜਾਬ ਸਰਕਾਰ ਵੱਲੋ ਬਿੱਲ ਨਾ ਭਰਨ ‘ਤੇ ਇਹ ਕਾਰਵਾਈ ਹੋਈ ਹੈ , ਉਨ੍ਹਾਂ ਨੇ ਮੰਗ ਕੀਤੀ ਕਿ ਇਸ ਵਿੱਚ ਜੋ ਵੀ ਦੋਸ਼ੀ ਹੈ ਉਨ੍ਹਾਂ ਖ਼ਿਲਾਫ ਕਾਰਵਾਈ ਕੀਤੀ ਜਾਵੇ |