Raja Warring

ਹਿਮਾਚਲ ਦੇ ਲੋਕਾਂ ਦਾ ਉਤਸ਼ਾਹ ਗਵਾਹੀ ਭਰਦਾ ਹੈ ਕਿ ਹਿਮਾਚਲ ‘ਚ ਕਾਂਗਰਸ ਆ ਰਹੀ ਹੈ: ਰਾਜਾ ਵੜਿੰਗ

ਚੰਡੀਗੜ੍ਹ 07 ਨਵੰਬਰ 2022: ਆਗਾਮੀ ਹਿਮਾਚਲ ਪ੍ਰਦੇਸ਼ (Himachal Pradesh) ਦੀਆਂ ਵਿਦਗਾਂ ਸਭਾ ਚੋਣਾਂ ਦੇ ਮੱਦੇਨਜਰ ਵੱਖ-ਵੱਖ ਸਿਆਸੀ ਪਾਰਟੀ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ |ਇਸੇ ਤਹਿਤ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਹਿਮਾਚਲ ਚੋਣਾਂ ਦੇ ਮੱਦੇਨਜ਼ਰ ਪਾਰਟੀ ਲਈ ਨੂਰਪੁਰ ਵਿਖੇ ਚੋਣ ਪ੍ਰਚਾਰ ਕੀਤਾ |

ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਲੋਕਾਂ ਦਾ ਇਹ ਉਤਸ਼ਾਹ ਗਵਾਹੀ ਭਰਦਾ ਹੈ ਕਿ ਹਿਮਾਚਲ ਵਿੱਚ ਕਾਂਗਰਸ ਆ ਰਹੀ ਹੈ। ਅਸੀਂ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦੇ ਵਿਕਾਸ ਲਈ ਵਚਨਬੱਧ ਹਾਂ | ਜਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ। ਉਮੀਦਵਾਰ ਲਈ 17 ਅਕਤੂਬਰ ਨੂੰ ਨਾਮਜ਼ਦਗੀਆਂ ਸ਼ੁਰੂ ਹੋ ਜਾਣਗੀਆਂ। ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ।

ਕਾਂਗਰਸ ਨੇ ਜਾਰੀ ਕੀਤੇ ਆਪਣੇ ਚੋਣ ਮੈਨੀਫੈਸਟੋ ਵਿੱਚ ਕਿਹਾ ਹੈ ਕਿ ਪਹਿਲੀ ਕੈਬਨਿਟ ਮੀਟਿੰਗ ਵਿੱਚ 1 ਲੱਖ ਲੋਕਾਂ ਨੂੰ ਰੁਜ਼ਗਾਰ ਦੇਣ ਦਾ ਕੰਮ ਕੀਤਾ ਜਾਵੇਗਾ। ਕਾਂਗਰਸ ਨੇ ਔਰਤਾਂ ਨੂੰ ਹਰ ਮਹੀਨੇ 1500 ਰੁਪਏ ਦੇਣ ਦਾ ਵਾਅਦਾ ਕੀਤਾ ਹੈ। ਕਾਂਗਰਸ ਨੇ ਕਿਹਾ ਕਿ ਜੇਕਰ ਸਰਕਾਰ ਬਣੀ ਤਾਂ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ.) ‘ਤੇ ਦੁਬਾਰਾ ਕੰਮ ਕਰੇਗੀ।

Image

Scroll to Top