Site icon TheUnmute.com

ਮੌੜ ਦੀ ਸਮੁੱਚੀ ਜਥੇਬੰਦੀ ਨੇ ਜਗਮੀਤ ਬਰਾੜ ਨੂੰ ਅਕਾਲੀ ਦਲ ‘ਚੋਂ ਬਾਹਰ ਕੱਢਣ ਦੀ ਕੀਤੀ ਮੰਗ

ਜਗਮੀਤ ਬਰਾੜ

ਚੰਡੀਗੜ੍ਹ 10 ਅਗਸਤ 2022: ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਨੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ‘ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ ‘ਚੋਂ ਬਾਹਰ ਕੱਢਣ ਸੰਬੰਧੀ ਲਿਖ਼ਤੀ ਮੰਗ ਪੱਤਰ ਸੌਂਪਿਆ ਹੈ। ਇਸ ਸੰਬੰਧੀ ਬਠਿੰਡਾ ਵਿਖੇ ਹਲਕਾ ਮੌੜ ਦੇ ਸਰਕਲ ਜਥੇਦਾਰਾਂ, ਯੂਥ ਜਥੇਦਾਰਾਂ, ਸਾਬਕਾ ਚੇਅਰਮੈਨ, ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਾਬਕਾ ਸਰਪੰਚਾਂ ਅਤੇ ਸੀਨੀਅਰ ਆਗੂਆਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ |

ਇਸ ਦੌਰਾਨ ਉਨ੍ਹਾਂ ਕਿਹਾ ਕਿ ਕੁਝ ਦਿਨਾਂ ਤੋਂ ਜਗਮੀਤ ਸਿੰਘ ਬਰਾੜ ਵਲੋਂ ਸੁਖਬੀਰ ਸਿੰਘ ਬਾਦਲ ਅਤੇ ਬਾਦਲ ਪਰਿਵਾਰ ਖ਼ਿਲਾਫ ਬਿਆਨਬਾਜ਼ੀ ਕਰਦਿਆਂ ਪਾਰਟੀ ਸੁਖਬੀਰ ਬਾਦਲ ਦੀ ਅਗਵਾਈ ‘ਤੇ ਸਵਾਲ ਚੁੱਕੇ ਗਏ ਸਨ । ਸ਼੍ਰੋਮਣੀ ਅਕਾਲੀ ਦਲ ਨੂੰ ਕੋਈ ਵੀ ਦੇਣ ਨਾ ਹੁੰਦਿਆਂ ਹੋਇਆਂ ਵੀ ਸੁਖਬੀਰ ਸਿੰਘ ਬਾਦਲ ਨੇ ਹਲਕਾ ਮੌੜ ਤੋਂ ਬਰਾੜ ਨੂੰ ਉਮੀਦਵਾਰ ਬਣਾਇਆ |  ਇਸ ਦੌਰਾਨ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਨੇ ਪ੍ਰੈਸ ਕਾਨਫਰੈਂਸ ‘ਚ ਐਲਾਨ ਕੀਤਾ ਕਿ ਹਲਕਾ ਮੌੜ ਵੀ ਸਮੁੱਚੀ ਜਥੇਬੰਦੀ ਅਤੇ ਇਕ-ਇਕ ਵਰਕਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਚੱਟਾਨ ਵਾਂਗ ਖੜ੍ਹਾ ਹੈ।

Exit mobile version