ਚੰਡੀਗੜ੍ਹ, 16 ਅਕਤੂਬਰ 2024: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਥੇਦਾਰ ਸਾਹਿਬ ਦੇ ਅਸਤੀਫੇ ‘ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸਰਪ੍ਰਸਤ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅੱਜ ਦਾ ਦਿਨ ਬੜਾ ਮੰਦਭਾਗਾ ਹੈ।
ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਕਿਹਾ ਕਿ ਅੱਜ ਦੇ ਘਟਨਾ ਚੱਕਰ ਨਾਲ ਮਨ ਨੂੰ ਗਹਿਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਅਸੀ ਹੀ ਨਹੀਂ ਸਮੁੱਚੀ ਸਿੱਖ ਕੌਮ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਹੈ।
ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੇ ਫੈਸਲੇ ਨਾ ਕਰਨ ਅਤੇ ਅਜਿਹੀਆਂ ਪਿਰਤਾਂ ਨਾ ਪਾਉਣ, ਜਿਸ ਕਰਕੇ ਸਾਡੇ ਤਖ਼ਤ ਸਾਹਿਬਾਨਾਂ ਦੀ ਸਰਵਉੱਚਤਾ ਨੂੰ ਠੇਸ ਪਹੁੰਚੇ।
ਉਨ੍ਹਾਂ ਕਿਹਾ ਕਿ ਅਜਿਹੇ ਕਾਰਨਾਮਿਆਂ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹਾਸੀਏ ‘ਤੇ ਆਇਆ ਹੈ। ਇਸ ਲਈ ਪੰਥ ਦੇ ਵਡੇਰੇ ਹਿੱਤ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੀ ਕੋਈ ਚੰਗਾ ਹੱਲ ਕੱਢਣ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾ ਮਨਜ਼ੂਰ ਕਰਨ।