July 6, 2024 6:19 pm
illegal liquor

ਆਬਕਾਰੀ ਵਿਭਾਗ ਦੀ ਟੀਮ ਨੇ ਨਜਾਇਜ਼ ਸ਼ਰਾਬ ਲੈ ਕੇ ਜਾ ਰਹੇ ਨੌਜਵਾਨ ਨੂੰ ਰੋਕਿਆ, ਨੌਜਵਾਨ ਨੇ ਚਲਾਈਆਂ ਗੋਲੀਆਂ

ਕਪੂਰਥਲਾ, 07 ਸਤੰਬਰ 2023: ਕਪੂਰਥਲਾ ਸ਼ਹਿਰ ਵਿੱਚ ਦੇਰ ਰਾਤ ਜੱਲੋਖਾਨਾ ਚੌਕ ਵਿੱਚ ਨਜਾਇਜ਼ ਸ਼ਰਾਬ (illegal liquor)  ਲੈ ਕੇ ਜਾ ਰਹੇ ਇੱਕ ਨੌਜਵਾਨ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ । ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਕ ਨੌਜਵਾਨ ਨੂੰ ਹਿਰਾਸਤ ‘ਚ ਲੈ ਲਿਆ। ਸਿਟੀ ਥਾਣਾ ਇੰਚਾਰਜ ਅਮਨਦੀਪ ਨਾਹਰ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ ਦੋ ਖਾਲੀ ਖੋਲ ਬਰਾਮਦ ਹੋਏ ਹਨ। ਜਦੋਂਕਿ ਪਤਾ ਲੱਗਾ ਹੈ ਕਿ ਦੋ ਰਾਊਂਡ ਫਾਇਰਿੰਗ ਹੋਈ। ਫਿਲਹਾਲ ਇਸ ਘਟਨਾ ‘ਚ ਕੋਈ ਜ਼ਖਮੀ ਨਹੀਂ ਹੋਇਆ ਹੈ।

ਸਿਟੀ ਪੁਲਿਸ ਸਟੇਸ਼ਨ ਦੇ ਇੰਚਾਰਜ ਅਮਨਦੀਪ ਨਾਹਰ ਨੇ ਦੱਸਿਆ ਕਿ ਅਜੇ ਕੁਝ ਸਮਾਂ ਪਹਿਲਾਂ ਇੱਕ ਨੌਜਵਾਨ ਜੱਲੋਖਾਨਾ ਚੌਕ ਵਿੱਚ ਦੋ ਬੋਤਲਾਂ ਨਜਾਇਜ਼ ਸ਼ਰਾਬ (illegal liquor) ਲੈ ਕੇ ਜਾ ਰਿਹਾ ਸੀ। ਜਿਸ ਦਾ ਪਿੱਛਾ ਕਰਦਿਆਂ ਐਕਸਾਈਜ਼ ਵਿਭਾਗ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਨੌਜਵਾਨ ਨੂੰ ਰੋਕ ਲਿਆ ਗਿਆ। ਜਿਸ ਤੋਂ ਬਾਅਦ ਪੁਲਿਸ ਮੁਤਾਬਕ ਉਕਤ ਨੌਜਵਾਨ ਨੇ ਗੋਲੀਆਂ ਚਲਾ ਦਿੱਤੀਆਂ।ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਉਕਤ ਨੌਜਵਾਨ ਚਾਹਤ ਸੂਦ ਨੂੰ ਹਿਰਾਸਤ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੇ ਪਿਸਤੌਲ ਅਤੇ ਦੋ ਸ਼ਰਾਬ ਦੀਆਂ ਬੋਤਲਾਂ ਜ਼ਬਤ ਕੀਤੀਆਂ ਹਨ |