Sukhbir Singh Badal

ਸੁਖਬੀਰ ਬਾਦਲ ਵੱਲੋਂ ਦਿੱਤਾ ਸਪੱਸ਼ਟੀਕਰਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਨਤਕ

ਅੰਮ੍ਰਿਤਸਰ, 05 ਅਗਸਤ 2024: ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਸਪੱਸ਼ਟੀਕਰਨ ਨੂੰ ਜਨਤਕ ਕੀਤਾ ਗਿਆ ਹੈ | ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਛੇਤੀ ਹੀ ਪੰਜ ਸਿੰਘ ਸਾਹਿਬਾਨਾਂ ਨਾਲ ਇਕੱਤਰਤਾ ਕਰਕੇ ਆਪਣਾ ਫੈਸਲਾ ਦੇਣਗੇ | ਜਿਕਰਯੋਗ ਹੈ ਕਿ ਅਕਾਲੀ ਦਲ ਤੋਂ ਬਾਗੀ ਹੋਏ ਧੜੇ ਵੱਲੋਂ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕਤਰੇਤ ਵਿਖੇ ਆ ਕੇ ਜਥੇਦਾਰ ਨੂੰ ਮੁਆਫ਼ੀਨਾਮਾ ਪੱਤਰ ਦਿੱਤਾ ਗਿਆ ਸੀ ਅਤੇ ਉਸ ‘ਚ 2007 ਤੋਂ ਲੈ ਕੇ ਅਕਤੂਬਰ 2015 ਤੱਕ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੂੰ ਵੀ ਦੋਸ਼ੀ ਠਹਿਰਾਇਆ ਗਿਆ ਸੀ, ਜਿਸ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਲ 15 ਦਿਨਾਂ ਦੇ ਵਿੱਚ ਸਪਸ਼ਟੀਕਰਨ ਮੰਗਿਆ ਸੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਪਣੇ ਸਪੱਸ਼ਟੀਕਰਨ ਦੇ ‘ਚ ਕਿਹਾ ਹੈ ਕਿ ਅਕਾਲੀ ਦਲ ਦੇ ਕੁਝ ਆਗੂਆਂ ਵੱਲੋਂ ਮੁਆਫ਼ੀਨਾਮਾ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ” ਪਰਿਵਾਰ ਦਾ ਮੁਖੀ ਹੋਣ ਦੇ ਨਾਤੇ ਦਾਸ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ‘ਚ ਪਾਉਂਦਾ ਹੈ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹਰ ਹੁਕਮ ਨੂੰ ਸਿਰ ਮੱਥੇ ਮੰਨਾਂਗਾ |

 

Sukhbir Singh Badal

Scroll to Top