Faridkot

ਫ਼ਰੀਦਕੋਟ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ 10 ਅਗਸਤ 2022: ਫ਼ਰੀਦਕੋਟ (Faridkot) ਦੀ ਜੂਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਨੂੰ ਕੋਟਕਪੂਰਾ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਦਿੱਤਾ ਹੈ।

ਜਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਅੱਜ 10 ਦਿਨਾਂ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਮੋਗਾ ਅਦਾਲਤ ‘ਚ ਪੇਸ਼ ਕੀਤਾ, ਜਿੱਥੇ ਫਰੀਦਕੋਟ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਟਰਾਂਜਿਟ ਰਿਮਾਂਡ ਦਿੱਤਾ ਹੈ | ਇਸਦੇ ਨਾਲ ਹੀ ਪੁਲਿਸ ਨੇ ਲਾਰੈਂਸ ਨੂੰ ਮਾਣਯੋਗ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤਾ |

Scroll to Top