July 3, 2024 9:56 am
farmers

ਕਿਸਾਨਾਂ ਜਥੇਬੰਦੀਆਂ ਵੱਲੋਂ ਦੋ ਵੱਡੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ, ਰੱਖੀਆਂ ਇਹ ਮੰਗਾਂ

ਚੰਡੀਗੜ੍ਹ, 11 ਦਸੰਬਰ 2023: ਕਿਸਾਨਾਂ (farmers) ਵੱਲੋਂ ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਤਿਆਰੀ ਵਿੱਢੀ ਜਾ ਰਹੀ ਹੈ। ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂਆਂ ਵਿਚਕਾਰ ਕਿਸਾਨ ਭਵਨ ਚੰਡੀਗੜ੍ਹ ਵਿਖੇ ਬੈਠਕ ਹੋਈ। ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਵਿੱਚ ਦੋ ਵੱਡੇ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ।

ਸਰਵਣ ਸਿੰਘ ਪੰਧੇਰ ਅਤੇ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਕਿਸਾਨਾਂ-ਮਜ਼ਦੂਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਵਾਉਣ ਲਈ ਭਾਰਤੀ ਪੱਧਰ ‘ਤੇ ਕਿਸਾਨ ਜਥੇਬੰਦੀਆਂ ਵੱਡੇ ਸੰਘਰਸ਼ ਦੀ ਤਿਆਰੀ ਕਰ ਰਹੀਆਂ ਹਨ | ਇਸੇ ਤਰ੍ਹਾਂ 2 ਜਨਵਰੀ ਨੂੰ ਅੰਮ੍ਰਿਤਸਰ, ਮਾਝੇ ਦੇ ਜੰਡਿਆਲਾ ਗੁਰੂ ਅਤੇ 6 ਜਨਵਰੀ ਨੂੰ ਬਰਨਾਲਾ, ਮਾਲਵੇ ਵਿੱਚ ਲੱਖਾਂ ਲੋਕ ਇਕੱਠੇ ਹੋ ਕੇ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖਣਗੇ।

ਕਿਸਾਨ (farmers) ਆਗੂਆਂ ਨੇ ਕਿਹਾ ਕਿ ਦੋਵਾਂ ਮੰਚਾਂ ਤੋਂ ਕੇਂਦਰ ਸਰਕਾਰ ਤੋਂ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਉਣ ਅਤੇ ਡਾ: ਸਵਾਮੀਨਾਥਨ ਕਮਿਸ਼ਨ ਦੀਆਂ ਹਦਾਇਤਾਂ ਅਤੇ ਸੀ2+50% ਫਾਰਮੂਲੇ ਅਨੁਸਾਰ ਸਾਰੀਆਂ ਫ਼ਸਲਾਂ ਦਾ ਭਾਅ ਦੇਣ ਦੀ ਮੰਗ ਕੀਤੀ ਜਾਵੇਗੀ। ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ੀ ਦੀ ਮੰਗ, ਇਸ ਤੋਂ ਇਲਾਵਾ ਲਖੀਮਪੁਰ ਖੇੜੀ ਕਤਲਕਾਂਡ ‘ਚ ਇਨਸਾਫ਼ ਦਿਵਾਉਣਾ, ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਨਾ ਅਤੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਵਰਗੀਆਂ ਪਿਛਲੀਆਂ ਦਿੱਲੀ ਅੰਦੋਲਨ ਦੀਆਂ ਅਧੂਰੀਆਂ ਮੰਗਾਂ ਹਨ, ਜੋ ਪੂਰੀਆਂ ਨਹੀਂ ਹੋਈਆਂ।

ਇਸਦੇ ਨਾਲ ਹੀ ਕਿਸਾਨਾਂ ਨੇ ਦਿੱਲੀ ਮੋਰਚੇ ਸਮੇਤ ਦੇਸ਼ ਭਰ ਵਿੱਚ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਸਾਰੇ ਕੇਸ ਰੱਦ ਕਰਨ ਦੀ ਮੰਗ ਵੀ ਕੀਤੀ ਹੈ।