July 7, 2024 12:45 pm
Batala

ਬਟਾਲਾ ਦੇ ਨਜ਼ਦੀਕੀ ਪਿੰਡ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ ਜਾਰੀ

ਚੰਡੀਗੜ੍ਹ 08 ਅਕਤੂਬਰ 2022: ਇਸ ਸਮੇਂ ਦੀ ਵੱਡੀ ਖ਼ਬਰ ਬਟਾਲਾ (Batala) ਤੋਂ ਸਾਹਮਣੇ ਆ ਰਹੀ ਹੈ, ਦੱਸਿਆ ਜਾ ਰਿਹਾ ਹੈ ਕਿ ਬਟਾਲਾ ਦੇ ਨਜ਼ਦੀਕ ਦੇ ਪਿੰਡ ਕੋਟਲਾ ਬੱਝਾ ‘ਚ ਪੁਲਿਸ ਅਤੇ ਕਥਿਤ ਗੈਂਗਸਟਰ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੱਬਲੂ ਨਾਂ ਦੇ ਕਥਿਤ ਗੈਂਗਸਟਰ ਦੇ ਲੁਕੇ ਹੋਣ ਦੀ ਖ਼ਬਰ ਸੀ, ਜਦੋਂ ਪੁਲਿਸ ਗੈਂਗਸਟਰ ਨੂੰ ਕਾਬੂ ਕਰਨ ਗਈ ਤਾਂ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ | ਦੱਸਿਆ ਜਾ ਰਿਹਾ ਹੈ ਕਿ ਇਹ ਗੈਂਗਸਟਰ ਪਹਿਲਾਂ ਕੋਟਲਾ ਪਿੰਡ ‘ਚ ਸੀ, ਉੱਥੋਂ ਫਿਰ ਭੱਜਦਾ ਹੋਇਆ ਦੂਸਰੇ ਪਿੰਡਾਂ ‘ਚ ਜਾ ਵੜਿਆ। ਪੁਲਿਸ ਉਸ ਨੂੰ ਕਾਬੂ ਕਰਨ ਲਈ ਵੱਡੀ ਗਿਣਤੀ ਵਿਚ ਪਹੁੰਚੀ ਹੋਈ ਹੈ। ਪੁਲਿਸ ਨੇ ਇਲਾਕੇ ਵਿਚ ਘੇਰਾ ਪਾਇਆ ਹੋਇਆ ਹੈ |ਦੱਸਿਆ ਜਾ ਰਿਹਾ ਕਿ ਪੁਲਿਸ ਵਲੋਂ ਗੈਂਗਸਟਰ ਨੂੰ ਸਰੈਂਡਰ ਕਰਨ ਲਈ ਕਿਹਾ ਕਿ ਅਤੇ ਫਿਲਹਾਲ ਫਾਇਰਿੰਗ ਵੀ ਬੰਦ ਹੈ |