36 principals

4 ਫਰਵਰੀ ਨੂੰ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਸਿੰਗਾਪੁਰ ਲਈ ਹੋਵੇਗਾ ਰਵਾਨਾ: CM ਭਗਵੰਤ ਮਾਨ

ਚੰਡੀਗੜ੍ਹ, 02 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ 4 ਫਰਵਰੀ ਨੂੰ 36 ਪ੍ਰਿੰਸੀਪਲਾਂ (36 principals) ਦਾ ਪਹਿਲਾ ਜੱਥਾ ਸਿੰਗਾਪੁਰ (Singapore) ਲਈ ਰਵਾਨਾ ਹੋਵੇਗਾ। ਇਸ ਦੌਰਾਨ 6 ਤੋਂ 10 ਫਰਵਰੀ ਤੱਕ ਟੀਚਿੰਗ ਦੇ ਆਧੁਨਿਕ ਤਰੀਕੇ ਸਿਖਾਏ ਜਾਣਗੇ | ਇਸਦੇ ਨਾਲ ਹੀ ਇਹ ਜੱਥਾ 11 ਫਰਵਰੀ ਨੂੰ ਇਹ ਵਾਪਸ ਆ ਜਾਵੇਗਾ | ਪੰਜਾਬ ਆ ਕੇ ਇਹ ਪ੍ਰਿੰਸੀਪਲ ਆਪਣੇ ਵਿਦਿਆਰਥੀਆਂ ਤੇ ਅਧਿਆਪਕ ਸਾਥੀਆਂ ਨਾਲ ਆਪਣਾ ਤਜਰਬਾ ਸਾਂਝਾ ਕਰਨਗੇ |

ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਜਾ ਰਹੇ 117 ‘ਸਕੂਲ ਆਫ਼ ਐਮੀਨੈਂਸ’ (School of Eminence) ਨੂੰ ਹੋਣਹਾਰ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀਆਂ ਸੰਸਥਾਵਾਂ ਦੱਸਦਿਆਂ ਭਗਵੰਤ ਮਾਨ ਨੇ ਕਿਹਾ, “ਸਿੱਖਿਆ ਖੇਤਰ ਵਿਚ ਨਵਾਂ ਇਨਕਲਾਬ ਲੈ ਕੇ ਆਉਣ ਦਾ ਉਦੇਸ਼ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਸੇਧ ਅਤੇ ਮੌਕਾ ਦੇਣਾ ਹੈ ਤਾਂ ਕਿ ਇਹ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰ ਸਕਣ। ਇਨ੍ਹਾਂ ਸਕੂਲਾਂ ਨੂੰ ਵਿਦਿਆਰਥੀਆਂ ਦੇ ਛੁਪੇ ਹੋਏ ਹੁਨਰ ਨੂੰ ਤਰਾਸ਼ਣ ਤੇ ਨਿਖਾਰਨ ਵਾਲੀਆਂ ਸੰਸਥਾਵਾਂ ਦੇ ਰੂਪ ਵਿਚ ਵਿਕਸਤ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀ ਆਪਣੇ ਮਨਪਸੰਦ ਕਿੱਤੇ ਦੀ ਚੋਣ ਕਰ ਸਕੇ।”

Scroll to Top