ਚੰਡੀਗੜ੍ਹ, 20 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਪਰਜਾ ਮੰਡਲ ਲਹਿਰ ਦੇ ਮਹਾਨ ਆਗੂ ਬਾਬਾ ਸੇਵਾ ਸਿੰਘ ਠੀਕਰੀਵਾਲਾ ਦੇ ਜੱਦੀ ਪਿੰਡ ਠੀਕਰੀਵਾਲ ਵਿਖੇ ਐਲਾਨ ਕੀਤਾ ਸੀ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਨਵੇਂ ਤਰੀਕੇ ਨਾਲ ਪੜ੍ਹਾਇਆ ਜਾਵੇਗਾ, ਜਿਸ ਲਈ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ ਭੇਜਿਆ ਜਾਵੇਗਾ | ਜਿੱਥੇ ਉਹ ਸਿਖਲਾਈ ਲੈਣਗੇ ਅਤੇ ਆਪਣੇ ਸਾਥੀ ਅਧਿਆਪਕਾਂ ਨੂੰ ਪੜ੍ਹਾਉਣ ਦਾ ਤਰੀਕਾ ਸਿਖਾਉਣਗੇ।
ਇਸ ਤਹਿਤ 4 ਫਰਵਰੀ ਨੂੰ 36 ਪ੍ਰਿੰਸੀਪਲਾਂ ਦਾ ਪਹਿਲਾ ਜੱਥਾ ਸਿੰਗਾਪੁਰ (Singapore) ਲਈ ਰਵਾਨਾ ਹੋਵੇਗਾ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ 4 ਫਰਵਰੀ ਨੂੰ ਸਿੰਗਾਪੁਰ ਵਿੱਚ ਪ੍ਰਿੰਸੀਪਲ ਦੀ ਅਕੈਡਮੀ ਵਿੱਚ ਵਿਦੇਸ਼ੀ ਸਿਖਲਾਈ ਲਈ ਰਵਾਨਾ ਹੋ ਰਿਹਾ ਹੈ, ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਪ੍ਰਣਾਲੀ ਪ੍ਰਦਾਨ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
Happy to inform that first cohort of 36 govt. school principals is going for foreign training at Principal’s Academy in Singapore on February 4. @BhagwantMann JI’s Govt. is committed to fulfill the promise of providing an education system of international standards. pic.twitter.com/0OeVX4oVPf
— Harjot Singh Bains (@harjotbains) January 20, 2023