July 5, 2024 1:10 am
dairy

ਡੇਅਰੀ ਕਿੱਤੇ ਚ ਸਵੈ-ਰੁਜਗਾਰ ਦੀ ਸਿਖਲਾਈ ਦਾ ਪਹਿਲਾ ਬੈਚ ਮਿਤੀ 8 ਜਨਵਰੀ 2024 ਨੂੰ ਸ਼ੁਰੂ ਹੋਵੇਗਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ 2024: ਪੰਜਾਬ ਡੇਅਰੀ (dairy) ਵਿਕਾਸ ਬੋਰਡ ਵੱਲੋਂ ਪੰਜਾਬ ਰਾਜ ਦੇ ਬੇਰੁਜ਼ਗਾਰ ਨੌਜ਼ਵਾਨਾਂ/ ਔਰਤਾਂ ਨੂੰ 02 ਹਫਤੇ ਦੀ ਡੇਅਰੀ ਸਿਖਲਾਈ ਮੁਹੱਇਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੋਜ਼ਗਾਰ ਨੌਜਵਾਨਾਂ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਪ੍ਰੋਤਸਾਹਿਤ ਕਰਨਾ ਹੈ।

ਸਾਲ 2024 ਦਾ ਪਹਿਲਾ ਬੈਚ 8 ਜਨਵਰੀ 2024 ਨੂੰ ਐਸ.ਏ.ਐਸ.ਨਗਰ ਦੇ ਉਮੀਦਵਾਰਾਂ ਲਈ ਡੇਅਰੀ (dairy) ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਵਿਖੇ ਚਲਾਇਆ ਜਾਵੇਗਾ। ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 55 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ ਘੱਟ ਪੰਜਵੀ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ।

ਇਸ ਸਿਖਲਾਈ ਲਈ 1000/- ਰੁਪਏ ਦੀ ਫੀਸ ਜਨਰਲ ਜਾਤੀ ਅਤੇ 750/- ਰੁਪਏ ਦੀ ਫੀਸ ਅਨੂਸੁਚਿਤ ਜਾਤੀ ਦੇ ਸਿਖਿਆਰਥੀਆਂ ਵੱਲੋਂ ਅਦਾ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ. 434, ਤੀਜੀ ਮੰਜਿਲ, ਡਿਪਟੀ ਕਮਿਸ਼ਨਰ ਕੰਪਲੈਕਸ, ਸੈਕਟਰ 76, ਐਸ.ਏ.ਐਸ. ਨਗਰ ਜਾਂ ਮੋਬਾਇਲ ਨੰਬਰ 8567085670 ਤੇ ਸੰਪਰਕ ਕੀਤਾ ਜਾ ਸਕਦਾ ਹੈ।