TheUnmute.com

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਲਕੇ ਰਵਾਨਾ ਹੋਵੇਗਾ ਪਹਿਲਾ ਜੱਥਾ, ਮੈਨੇਜਮੈਂਟ ਟਰੱਸਟ ਵਲੋਂ ਹਦਾਇਤਾਂ ਜਾਰੀ

ਚੰਡੀਗੜ੍ਹ 16 ਮਈ 2023: ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਨਾਲ ਹੀ 20 ਮਈ ਨੂੰ ਲਕਸ਼ਮਣ ਮੰਦਰ ਦੇ ਕਿਵਾੜ ਵੀ ਖੋਲ੍ਹ ਦਿੱਤੇ ਜਾਣਗੇ। ਸ਼ਰਧਾਲੂਆਂ ਦਾ ਪਹਿਲਾ ਜਥਾ 17 ਮਈ ਨੂੰ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ’ਚ ਰਵਾਨਾ ਕੀਤਾ ਜਾਵੇਗਾ। ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਹੁਣ ਤੱਕ 38,000 ਤੋਂ ਵੱਧ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਭਲਕੇ 17 ਤਾਰੀਖ਼ ਨੂੰ ਪਹਿਲਾ ਜੱਥਾ ਰਿਸ਼ੀਕੇਸ਼ ਤੋਂ ਸਵੇਰੇ 10 ਵਜੇ ਮਾਣਯੋਗ ਰਾਜਪਾਲ, ਮੁੱਖ ਮੰਤਰੀ, ਮੰਤਰੀਆਂ ਅਤੇ ਸੰਤ ਸਮਾਜ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਹੋਵੇਗਾ। ਇਸ ਸਮਾਗਮ ਦੀ ਕਵਰੇਜ ਲਈ ਦੇਸ਼-ਵਿਦੇਸ਼ ਤੋਂ ਪਹੁੰਚ ਰਹੇ ਸਾਰੇ ਪੱਤਰਕਾਰ ਮਿੱਤਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ ।

ਇਸਦੇ ਨਾਲ ਹੀ ਭਾਰਤੀ ਫੌਜ ਦੇ ਜਵਾਨਾਂ ਵਲੋਂ ਬਰਫ ਹਟਾ ਕੇ ਰਸਤਾ ਬਣਾਇਆ ਗਿਆ ਹੈ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਯਾਤਰਾ ਤਿਆਰੀਆਂ ਨੂੰ ਅੰਤਿਮ ਰੂਪ ਦੇਣ ’ਚ ਜੁਟਿਆ ਹੈ। ਪੈਦਲ ਰਸਤਾ ਅਤੇ ਧਾਮ ’ਚ ਬਰਫ ਦੀ ਸਥਿਤੀ ਨੂੰ ਵੇਖਦੇ ਹੋਏ ਬੱਚਿਆਂ ਅਤੇ ਬਜ਼ੁਰਗਾਂ ਨੂੰ ਫਿਲਹਾਲ ਯਾਤਰਾ ’ਚ ਸ਼ਾਮਲ ਨਾ ਹੋਣ ਲਈ ਕਿਹਾ ਗਿਆ ਹੈ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਹੇਮਕੁੰਟ ਦੀ ਯਾਤਰਾ ਲਈ ਰਜਿਸਟ੍ਰੇਸ਼ਨ ਕਰਵਾਉਣੀ ਜ਼ਰੂਰੀ ਹੈ। ਬੀਮਾਰ ਜਾਂ ਸਾਹ ਸਬੰਧੀ ਬੀਮਾਰੀਆਂ ਦੇ ਨਾਲ-ਨਾਲ ਬੱਚਿਆਂ ਨੂੰ ਯਾਤਰਾ ਕਰਨ ਦੀ ਆਗਿਆ ਨਹੀਂ ਹੈ। ਉਨ੍ਹਾਂ ਨੂੰ ਜੂਨ ਤੋਂ ਬਾਅਦ ਬਰਫ ਪਿਘਲਣ ਤੋਂ ਬਾਅਦ ਹੀ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

Exit mobile version