ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਹਿਲਾ ਜੱਥਾ ਹੋਵੇਗਾ ਰਵਾਨਾ, ਬੱਸਾਂ ਨੂੰ ਦਿਖਾਈ ਜਾਵੇਗੀ ਹਰੀ ਝੰਡੀ

9 ਨਵੰਬਰ 2025: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ (Chief Minister’s Pilgrimage Scheme) ਅੱਜ ਪਹਿਲਾ ਜੱਥਾ ਰਵਾਨਾ ਹੋਵੇਗਾ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਧੂਰੀ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦੇਣਗੇ। ਉਥੇ ਹੀ ਦੱਸ ਦੇਈਏ ਕਿ ਪਹਿਲਾ ਜੱਥਾ ਅੰਮ੍ਰਿਤਸਰ ਲਈ ਰਵਾਨਾ ਹੋਵੇਗਾ।

ਮਿਲੀ ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਅਸਥਾਨ, ਜਲ੍ਹਿਆਂਵਾਲਾ ਬਾਗ, ਵੰਡ ਅਜਾਇਬ ਘਰ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਸਥਾਨਾਂ ‘ਤੇ ਲਿਜਾਇਆ ਜਾਵੇਗਾ।ਮੁੱਖ ਮੰਤਰੀ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਸੰਗਰੂਰ ਤੋਂ ਯੋਜਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਹੈ।

Read More: ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ ਰੱਖੇ 100 ਕਰੋੜ ਰੁਪਏ 

Scroll to Top