Sri Hemkunt Sahib

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪਹਿਲਾ ਜਥਾ ਗੋਬਿੰਦ ਘਾਟ ਤੋਂ ਹੋਇਆ ਰਵਾਨਾ

ਚੰਡੀਗੜ੍ਹ, 24 ਮਈ 2024: ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਕਿਵਾੜ ਖੋਲ੍ਹਣ ਲਈ ਜਾਣ ਵਾਲਾ ਪਹਿਲਾ ਜਥਾ ਅੱਜ ਸਵੇਰੇ ਗੋਬਿੰਦ ਘਾਟ ਤੋਂ ‘ਜੋ ਬੋਲੇ ​​ਸੋ ਨਿਹਾਲ, ਸਤਿ ਸ਼੍ਰੀ ਅਕਾਲ ਦੇ ਨਾਅਰੇ ਨਾਲ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਗੋਵਿੰਦ ਧਾਮ (ਘਗਰਿਆ) ਲਈ ਰਵਾਨਾ ਹੋਇਆ।

ਗੁਰਦੁਆਰਾ ਪ੍ਰਬੰਧਕ ਸੇਵਾ ਸਿੰਘ ਅਤੇ ਬਦਰੀ ਕੇਦਾਰ ਮੰਦਿਰ ਕਮੇਟੀ ਦੇ ਮੀਤ ਪ੍ਰਧਾਨ ਕਿਸ਼ੋਰ ਪਵਾਰ ਨੇ ਪੰਜ ਪਿਆਰਿਆਂ ਅਤੇ ਸੰਗਤ ਦਾ ਸਨਮਾਨ ਕੀਤਾ ਅਤੇ ਘਗਰਿਆ ਲਈ ਰਵਾਨਾ ਹੋਏ। ਰਵਾਨਗੀ ਤੋਂ ਪਹਿਲਾਂ ਦਰਬਾਰ ਹਾਲ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਸਰਬੱਤ ਦੇ ਭਲੇ ਅਤੇ ਯਾਤਰਾ ਦੀ ਸਫ਼ਲਤਾ ਲਈ ਗੁਰੂ ਚਰਨਾਂ ਵਿੱਚ ਕੀਰਤਨ ਅਤੇ ਅਰਦਾਸ ਕੀਤੀ ਗਈ। ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਦਰਵਾਜ਼ੇ ਕੱਲ੍ਹ ਸਵੇਰੇ 9:30 ਵਜੇ ਖੁੱਲ੍ਹਣਗੇ।

Scroll to Top