July 5, 2024 2:09 am
CM ਚੰਨੀ

CM ਚੰਨੀ ਨਾਲ 32 ਕਿਸਾਨ ਜਥੇਬੰਦੀਆਂ ਦੀ ਅੱਜ ਪਹਿਲੀ ਬੈਠਕ ਹੋਵੇਗੀ

ਚੰਡੀਗੜ੍ਹ, 17 ਨਵੰਬਰ 2021 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ 32 ਕਿਸਾਨ ਜਥੇਬੰਦੀਆਂ ਨਾਲ ਬੈਠਕ ਕਰਨਗੇ। ਕਿਹਾ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਕਿਸਾਨ ਜਥੇਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਹੋਰ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ। ਜਥੇਬੰਦੀਆਂ ਮੁੱਖ ਮੰਤਰੀ ਨਾਲ ਝੋਨੇ ਦੀ ਖਰੀਦ ਨੂੰ ਸਮੇਂ ਤੋਂ ਪਹਿਲਾਂ ਬੰਦ ਕਰਨ ਬਾਰੇ ਦੇ ਮੁੱਦੇ ‘ਤੇ ਵੀ ਗੱਲਬਾਤ ਕਰ ਸਕਦੇ ਹਨ । ਇਸ ਤੋਂ ਇਲਾਵਾ ਕਿਸਾਨੀ ਅੰਦੋਲਨ ਅਤੇ ਫਸਲਾਂ ਦੇ ਮੁਆਵਜ਼ੇ ਵੱਲ ਵੀ ਧਿਆਨ ਦਿੱਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਖਾਦ ਦੀ ਘਾਟ ਦਾ ਮੁੱਦਾ ਵੀ ਉਠਾਇਆ ਜਾ ਸਕਦਾ ਹੈ।