ਸ੍ਰੀਨਗਰ ਤੋਂ ਪਹਿਲਾ ਨਗਰ ਕੀਰਤਨ ਹੋਵੇਗਾ ਰਵਾਨਾ, CM ਮਾਨ ਸਣੇ ਉੱਘੀਆਂ ਸਖਸ਼ੀਅਤਾਂ ਹੋਣਗੀਆਂ ਸ਼ਾਮਲ

19 ਨਵੰਬਰ 2025: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪਹਿਲਾ ਨਗਰ ਕੀਰਤਨ (Nagar Kirtan) ਅੱਜ ਯਾਨੀ ਕਿ 19 ਨਵੰਬਰ ਨੂੰ ਸ੍ਰੀਨਗਰ ਤੋਂ ਰਵਾਨਾ ਹੋਵੇਗਾ।ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨਗਰ ਕੀਰਤਨ ਵਿੱਚ ਸ਼ਾਮਲ ਹੋਣਗੀਆਂ।

ਉਥੇ ਹੀ ਜਾਣਕਰੀ ਦੇ ਮੁਤਾਬਿਕ ਦੱਸ ਦੇਈਏ ਕਿ 19 ਨਵੰਬਰ ਨੂੰ ਸ੍ਰੀਨਗਰ ਤੋਂ ਸ਼ੁਰੂ ਹੋਣ ਵਾਲਾ ਨਗਰ ਕੀਰਤਨ (Nagar Kirtan) 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। ਰਸਤੇ ਵਿੱਚ, ਇਹ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਲਪੁਰ ਅਤੇ ਗੜ੍ਹਸ਼ੰਕਰ ਵਿੱਚੋਂ ਲੰਘੇਗਾ। ਪਹਿਲਾ ਰਾਤ ਦਾ ਠਹਿਰਾਅ 19 ਨਵੰਬਰ ਨੂੰ ਜੰਮੂ ਵਿੱਚ, ਦੂਜਾ 20 ਨਵੰਬਰ ਨੂੰ ਪਠਾਨਕੋਟ ਵਿੱਚ ਅਤੇ ਤੀਜਾ 21 ਨਵੰਬਰ ਨੂੰ ਹੁਸ਼ਿਆਰਪੁਰ ਵਿੱਚ ਹੋਵੇਗਾ।

Read More:  ਵੱਡੀ ਗਿਣਤੀ ‘ਚ ਸ਼ਰਧਾਲੂ ਪਹੁੰਚੇ ਸ੍ਰੀ ਮੁਕਤਸਰ ਸਾਹਿਬ, ਸੰਗਤਾਂ ਨੇ ਪਵਿੱਤਰ ਸਰੋਵਰ ‘ਚ ਕੀਤਾ ਇਸ਼ਨਾਨ

Scroll to Top