ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ‘ਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ

ਪ੍ਰਿੰਟ ਮੀਡੀਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਪ੍ਰੈਲ, 2024: ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਪੋਲਿੰਗ ਅਮਲੇ ਦੀ ਰੈਂਡਮਾਈਜ਼ੇਸ਼ਨ ਦਾ ਪਹਿਲਾ ਪੜਾਅ ਅੱਜ ਇੱਥੇ ਸਿਆਸੀ ਪਾਰਟੀਆਂ ਦੀ ਹਾਜ਼ਰੀ ਵਿੱਚ ਮੁਕੰਮਲ ਕਰਵਾਇਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਸ਼ੁਰੂਆਤੀ ਤੌਰ ‘ਤੇ ਪ੍ਰੀਜ਼ਾਈਡਿੰਗ ਅਫ਼ਸਰਾਂ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਪੋਲਿੰਗ ਅਫ਼ਸਰਾਂ ਦੀ ਗਿਣਤੀ ਕੰਪਿਊਟਰ ਸਾਫ਼ਟਵੇਅਰ ਰਾਹੀਂ ਸਿਖਲਾਈ ਦੇ ਮਕਸਦ ਨਾਲ ਤੈਅ ਕੀਤੀ ਗਈ ਹੈ ਅਤੇ 16 ਮਈ ਨੂੰ ਹੋਣ ਵਾਲੀ ਦੂਜੀ ਰੈਂਡਮਾਈਜ਼ੇਸ਼ਨ ਦੌਰਾਨ ਚੋਣ ਹਲਕਿਆਂ ਦੀ ਅਲਾਟਮੈਂਟ ਦਾ ਫ਼ੈਸਲਾ ਕੀਤਾ ਜਾਵੇਗਾ।

ਪੋਲਿੰਗ ਸਟਾਫ਼ (polling staff) ਨੂੰ ਚੋਣ ਬੂਥਾਂ ਦੀ ਅਲਾਟਮੈਂਟ ਤੀਜੀ ਰੈਂਡਮਾਈਜ਼ੇਸ਼ਨ ਦੌਰਾਨ 31 ਮਈ ਨੂੰ ਮੁਕੰਮਲ ਕਰ ਲਈ ਜਾਵੇਗੀ ਜਦੋਂ ਉਹ ਡਿਊਟੀ ਸਥਾਨਾਂ ਲਈ ਡਿਸਪੈਚ ਸੈਂਟਰਾਂ ਤੋਂ ਰਵਾਨਾ ਹੋਣਗੇ। ਜ਼ਿਲ੍ਹੇ ਵਿੱਚ ਚਮਕੌਰ ਸਾਹਿਬ, ਰਾਜਪੁਰਾ ਅਤੇ ਘਨੌਰ ਵਿਧਾਨ ਸਭਾ ਹਲਕਿਆਂ ਵਿੱਚ ਪੈਂਦੇ ਬੂਥਾਂ ਸਮੇਤ ਕੁੱਲ 905 ਪੋਲਿੰਗ ਬੂਥ ਹਨ। ਇਨ੍ਹਾਂ ਸਾਰਿਆਂ ਲਈ 50 ਫੀਸਦੀ ਵਾਧੂ ਪੋਲਿੰਗ ਸਟਾਫ਼ ਰਾਖਵਾਂ ਕਰਕੇ ਕੁੱਲ 5448 ਵਿਅਕਤੀਆਂ ਨੂੰ ਤਾਇਨਾਤ ਕੀਤਾ ਗਿਆ ਹੈ ਜੋ 5 ਮਈ, 2024 ਤੋਂ ਤਿੰਨ ਥਾਵਾਂ ‘ਤੇ ਸਿਖਲਾਈ ਲੈਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਿਖਲਾਈ ਸਥਾਨਾਂ ਵਿੱਚੋਂ ਦੋ-ਦੋ ਸਰਕਾਰੀ ਕਾਲਜ ਡੇਰਾਬੱਸੀ, ਸਰਕਾਰੀ ਪੋਲੀਟੈਕਨਿਕ ਖੂਨੀ ਮਾਜਰਾ ਅਤੇ ਸਕੂਲ ਆਫ਼ ਐਮੀਨੈਂਸ ਫੇਜ਼ 3ਬੀ1 ਐਸ.ਏ.ਐਸ.ਨਗਰ ਵਿਖੇ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਵਿੱਚ 1362 ਪ੍ਰੀਜ਼ਾਈਡਿੰਗ ਅਫ਼ਸਰ, 1362 ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ 2724 ਪੋਲਿੰਗ ਅਫ਼ਸਰ ਤਾਇਨਾਤ ਕੀਤੇ ਗਏ ਹਨ।

ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏਡੀਸੀ (ਜੀ) ਵਿਰਾਜ ਐਸ ਤਿੜਕੇ, ਏਆਰਓ-ਕਮ-ਐਸਡੀਐਮ ਐਸਏਐਸ ਨਗਰ ਮੁਹਾਲੀ ਦੀਪਾਂਕਰ ਗਰਗ, ਚੋਣ ਤਹਿਸੀਲਦਾਰ ਸੰਜੇ ਕੁਮਾਰ ਅਤੇ ਜ਼ਿਲ੍ਹਾ ਸੂਚਨਾ ਅਫਸਰ ਅੰਨੂ ਗੁਪਤਾ ਹਾਜ਼ਰ ਸਨ। ਰੈਂਡਮਾਈਜ਼ੇਸ਼ਨ ਪ੍ਰਕਿਰਿਆ ਦੌਰਾਨ ਮੌਜੂਦ ਸਿਆਸੀ ਪਾਰਟੀਆਂ ਵਿੱਚ ਕਾਂਗਰਸ, ਆਪ, ਅਕਾਲੀ ਦਲ, ਭਾਜਪਾ ਅਤੇ ਬਸਪਾ ਸ਼ਾਮਲ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।