vaccination campaign

ਟੀਕਾਕਰਨ ਤੋ ਵਾਂਝੇ ਪੰਜ ਸਾਲ ਦੀ ਉਮਰ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਦੀ ਵੈਕਸੀਨੇਸ਼ਨ ਮੁਹਿੰਮ ਦਾ ਪਹਿਲਾ ਪੜਾਅ ਮੁਕੰਮਲ: ਡਾ. ਸੁਰਿੰਦਰਪਾਲ ਕੌਰ

ਖਰੜ/ਮੋਹਾਲੀ, 16 ਸਤੰਬਰ 2023: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸਿਵਲ ਸਰਜਨ ਮੋਹਾਲੀ ਡਾ. ਮਹੇਸ਼ ਆਹੂਜਾ ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਬਲਾਕ ਪੀ.ਐਚ.ਸੀ. ਘੜੂੰਆਂ ਅਧੀਨ ਸਿਹਤ ਕੇਂਦਰਾਂ ਵਲੋਂ ਇੰਟੈਸੀਫਾਈਡ ਮਿਸ਼ਨ ਇੰਦਰਧਨੁਸ਼ ਅਤੇ ਮੀਜ਼ਲ-ਰੁਬੇਲਾ, ਇਲੀਮੀਨੇਸ਼ਨ ਮੁਹਿੰਮ-2023 ਅਧੀਨ ਬਲੌਂਗੀ, ਕੰਡਾਲਾ, ਜਗਤਪੁਰਾ, ਚਡਿਆਲਾ, ਕੈਲੋਂ, ਬੱਤਾ, ਨਿਆਂਗਾਉਂ ਅਤੇ ਹੋਰ ਖੇਤਰਾਂ ਵਿਖੇ ਵਿਸ਼ੇਸ਼ ਟੀਕਾਕਰਨ (vaccination campaign) ਕੈਂਪ ਲਗਾਏ ਗਏ।

ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਟੀਕਾਕਰਨ ਤੋਂ ਵਾਂਝੇ ਰਹਿ ਗਏ ਪੰਜ ਸਾਲ ਦੀ ਉਮਰ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਇੰਟੈਸੀਫਾਈਡ ਮਿਸ਼ਨ ਇੰਦਰਧਨੁੱਸ਼ ਚਲਾਇਆ ਜਾ ਰਿਹਾ ਹੈ, ਤਾਂ ਜੋ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਪੂਰਨ ਟੀਕਾਕਰਨ (vaccination campaign)  ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮਿਸ਼ਨ ਇੰਦਰ ਧਨੁੱਸ਼ ਦਾ ਪਹਿਲਾ ਰਾਊਂਡ ਮੁਕੰਮਲ ਹੋ ਗਿਆ ਹੈ। ਦੂਜਾ ਰਾਊਂਡ 9 ਤੋਂ 14 ਅਕਤੂਬਰ ਅਤੇ ਤੀਜਾ ਰਾਊਂਡ 20 ਤੋਂ 25 ਨਵੰਬਰ ਤੱਕ ਚਲਾਇਆ ਜਾਵੇਗਾ। ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਮੀਜ਼ਲ ਤੇ ਰੁਬੇਲਾ ਟੀਕਾਕਰਨ ਲਈ ਵਿਸ਼ੇ਼ਸ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸਾਲ 2023 ਦੌਰਾਨ ਮੀਜ਼ਲ ਅਤੇ ਰੁਬੇਲਾ ਦਾ ਪੂਰਨ ਰੂਪ ਵਿਚ ਖਾਤਮਾ ਹੋ ਸਕੇ।

ਨੋਡਲ ਅਫ਼ਸਰ ਡਾ. ਅਨਿਲ ਵਸ਼ਿਸ਼ਟ, ਡਾ. ਮਨਮੀਤ ਕੌਰ ਅਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਦੱਸਿਆ ਕਿ ਮਿਸ਼ਨ ਇੰਦਰਧਨੁਸ਼ ਸਬੰਧੀ ਹਾਈ ਰਿਸਕ ਖੇਤਰਾਂ ਵਿਚ ਵਿਸ਼ੇਸ਼ ਤੌਰ ‘ਤੇ ਸਰਵੇ ਕਰਨ ਦੇ ਨਾਲ-ਨਾਲ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਤੰਦਰੁਸਤੀ ਅਤੇ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ। ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਰਣਜੀਤ ਕੌਰ, ਹਰਜਿੰਦਰ ਕੌਰ, ਏ.ਐਨ.ਐਮ. ਨਰੇਸ਼ ਕੁਮਾਰੀ, ਮਨਜੀਤ ਕੌਰ, ਸ਼ਵਿੰਦਰਜੀਤ ਕੌਰ, ਕਿਰਨਪਾਲ ਕੌਰ, ਹਰਸਿਮਰਤ ਕੌਰ, ਰੁਪਿੰਦਰ ਕੌਰ ਅਤੇ ਆਸ਼ਾ ਵਰਕਰ ਮੌਜੂਦ ਸਨ।

Scroll to Top