June 30, 2024 8:26 pm
Patiala Barandri Garden

ਪਟਿਆਲਾ ਬਾਰਾਂਦਰੀ ਗਾਰਡਨ ਵਿਖੇ ਫੁੱਲਾਂ ਦੀ ਪ੍ਰਦਰਸ਼ਨੀ ਬਣੀ ਖਿੱਚ ਦਾ ਕੇਂਦਰ

ਪਟਿਆਲਾ 16 ਦਸੰਬਰ 2022: ਬਾਗਬਾਨੀ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਅਤੇ ਕਣਕ ਦੀ ਖੇਤੀ ਤੋਂ ਬਾਹਰ ਨਿਕਲ ਕੇ ਦੂਜੀਆਂ ਫ਼ਸਲਾਂ ਨੂੰ ਅਪਣਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ | ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਜਿੱਥੇ ਫੁੱਲਾਂ ਦੀ ਖੇਤੀ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉਥੇ ਹੀ ਅਮਰੂਦ ਦਾ ਬਾਗ ਲਗਾਉਣ ਲਈ ਅਪੀਲ ਕੀਤੀ ਜਾ ਰਹੀ ਹੈ |

ਇਸ ਨੂੰ ਹੋਰ ਪ੍ਰਫੁੱਲਤ ਕਰਨ ਲਈ ਬਾਗਬਾਨੀ ਵਿਭਾਗ ਪੰਜਾਬ ਵੱਲੋਂ ਪਟਿਆਲਾ ਦੇ ਬਾਰਾਂਦਰੀ ਗਾਰਡਨ (Patiala Barandri Garden) ਵਿੱਚ ਫੁੱਲਾਂ ਦੀ ਪ੍ਰਦਰਸ਼ਨੀ ਅਤੇ ਅਮਰੂਦਾਂ ਦੀਆਂ ਵੱਖ ਵੱਖ ਕਿਸਮਾਂ ਦੀ ਪ੍ਰਦਰਸ਼ਨੀ ਲਗਾਈ ਗਈ ਫੁੱਲਾਂ ਦੀ ਇਸ ਪ੍ਰਦਰਸ਼ਨੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ |

DC sakhsi sahni

ਇਸ ਪ੍ਰਦਰਸ਼ਨੀ ਵਿਚ ਫੁੱਲਾਂ ਦੀ ਕਾਸ਼ਤ ਅਤੇ ਅਮਰੂਦਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੀ ਹੌਸਲਾ ਅਫਜਾਈ ਕੀਤੀ | ਉਥੇ ਹੀ ਇਸ ਪ੍ਰਦਰਸ਼ਨੀ ਮੌਕੇ ਨੌਜਵਾਨ ਵੱਡੀ ਗਿਣਤੀ ਵਿਚ ਪਹੁੰਚੇ |ਜਿੱਥੇ ਉਹ ਵੱਖ-ਵੱਖ ਤਰਾਂ ਫੁੱਲਾਂ ਦੇ ਨਾਲ ਤਸਵੀਰਾਂ ਖਿੱਚਵਾਉਂਦੇ ਵੀ ਦਿਖਾਈ ਦਿੱਤੇ | ਇਸ ਪ੍ਰਦਰਸ਼ਨੀ ਵਿੱਚ ਫੁੱਲਾਂ ਦੀਆਂ ਵੱਖ-ਵੱਖ ਕਿਸਮਾਂ ਖਿੱਚ ਦਾ ਕੇਂਦਰ ਬਣੀਆਂ ਰਹੀਆਂ ਅਤੇ ਨਾਲ ਹੀ ਅਮਰੂਦ ਦੀਆਂ ਵੱਖ-ਵੱਖ ਕਿਸਮਾਂ ਵੀ ਇਸ ਪ੍ਰਦਰਸ਼ਨੀ ਦੌਰਾਨ ਦੇਖਣ ਨੂੰ ਮਿਲੀਆਂ | ਦੋ ਦਿਨ ਚੱਲਣ ਵਾਲੇ ਇਸ ਪ੍ਰੋਗਰਾਮ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀ ਲੋਕਾਂ ਨੂੰ ਇਸ ਦਾ ਲਾਹਾ ਲੈਣ ਦੀ ਅਪੀਲ ਕੀਤੀ ਹੈ |