ਚੰਡੀਗੜ੍ਹ 15 ਅਕਤੂਬਰ 2022: ਪਾਕਿਸਤਾਨ ਵਿੱਚ ਬਲੋਚਿਸਤਾਨ ਵਿਚ ਅੱਜ ਹਾਈਕੋਰਟ ਦੇ ਸਾਬਕਾ ਚੀਫ਼ ਜਸਟਿਸ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਜਾਣਕਾਰੀ ਮੁਤਾਬਕ ਉਸ ‘ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਸ਼ੁੱਕਰਵਾਰ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮਸਜਿਦ ਤੋਂ ਬਾਹਰ ਨਿਕਲ ਰਹੇ ਸਨ।
ਖਾਰਨ ਦੇ ਪੁਲਿਸ ਸੁਪਰਡੈਂਟ ਆਸਿਫ਼ ਹਲੀਮ ਨੇ ਦੱਸਿਆ ਕਿ ਖਾਰਨ ਖੇਤਰ ਵਿੱਚ ਮਸਜਿਦ ਦੇ ਬਾਹਰ ਸਾਬਕਾ ਚੀਫ਼ ਜਸਟਿਸ ਮੁਹੰਮਦ ਨੂਰ ਮੇਸਕਾਨਜ਼ਈ (Muhammad Noor Meskanzai) ‘ਤੇ ਗੋਲੀਆਂ ਚਲਾਈਆਂ ਗਈਆਂ। ਇਸ ਹਮਲੇ ‘ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।