Site icon TheUnmute.com

ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਕੀਤਾ ਇਨਕਾਰ

ਸਾਬਕਾ DGP ਮੁਹੰਮਦ ਮੁਸਤਫ਼ਾ

ਸਾਬਕਾ DGP ਮੁਹੰਮਦ ਮੁਸਤਫ਼ਾ

ਚੰਡੀਗੜ੍ਹ ,12 ਅਗਸਤ 2021 : ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਨਵਜੋਤ ਸਿੰਘ ਸਿੱਧੂ ਦੇ ਕੱਲ ਚਾਰ ਸਲਾਹਕਾਰਾਂ ਦਾ ਐਲਾਨ ਕੀਤਾ ਗਿਆ ਸੀ | ਜਿਸ ਦੇ ਵਿੱਚ ਸਾਬਕਾ  DGP ਮੁਹੰਮਦ ਮੁਸਤਫ਼ਾ ਦਾ ਨਾਮ ਸੀ ,ਜਿੰਨਾਂ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਸਾਬਕਾ ਡੀ. ਜੀ. ਪੀ. ਦਾ ਕਹਿਣਾ ਹੈ ਕਿ ਉਹ ਕਿਸੇ ਵੀ ਸਿਆਸੀ ਅਹੁਦੇ ‘ਤੇ ਕੰਮ ਨਹੀਂ ਕਰਨਾ ਚਾਹੁੰਦੇ ਹਨ ਅਤੇ ਇਸ ਲਈ ਉਹ ਇਸ ਅਹੁਦੇ ਨੂੰ ਵੀ ਸਵੀਕਾਰ ਨਹੀਂ ਕਰ ਸਕਦੇ।

ਦੱਸਦਈਏ ਕਿ ਨਵਜੋਤ ਸਿੰਘ ਸਿੱਧੂ ਚਾਰ ਸਲਾਹਕਾਰਾਂ ਬਣਾਏ ਗਏ ਸੀ ,ਜਿਨ੍ਹਾਂ ‘ਚ ਜਿਨ੍ਹਾਂ ‘ਚ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਟੀਮੈਂਟ ਡਾ. ਅਮਰ ਸਿੰਘ, ਸਾਬਕਾ DGP ਮੁਹੰਮਦ ਮੁਸਤਫ਼ਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਅਤੇ ਉੱਘੀ ਸ਼ਖਸੀਅਤ ਡਾ. ਪਿਆਰੇ ਲਾਲ ਗਰਗ ਸ਼ਾਮਲ ਹਨ | ਪਰ ਹੁਣ ਇਹਨਾਂ ‘ਚੋ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਨੇ ਅਹੁਦਾ ਸੰਭਾਲਣ ਤੋਂ ਇਨਕਾਰ ਕੇ ਦਿੱਤਾ ਹੈ |

Exit mobile version