Site icon TheUnmute.com

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਪੂਰੇ ਹੋ ਗਏ

ਬਲਵੰਤ ਸਿੰਘ ਨੰਦਗੜ੍ਹ

ਚੰਡੀਗੜ੍ਹ, 05 ਦਸੰਬਰ 2024: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ (Balwant Singh Nandgarh) ਅਕਲ ਚਲਾਣਾ ਕਰ ਗਏ ਹਨ । ਬਲਵੰਤ ਸਿੰਘ ਨੰਦਗੜ੍ਹ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੀ ਰਿਹਾਇਸ਼ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ‌ ਅਤੇ ਉਨ੍ਹਾਂ ਦੇ ਸਪੁੱਤਰ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਕਾਫ਼ੀ ਸਮਾਂ ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਸਬ ਜੇਲ੍ਹ ਵਿਖੇ ਜੇਲ੍ਹ ਸੁਪਰਡੈਂਟ ਵਜੋਂ ਸੇਵਾਵਾਂ ਨਿਭਾਈਆਂ ਅਤੇ ਹੁਣ ਲੁਧਿਆਣਾ ਵਿਖੇ ਤਾਇਨਾਤ ਹਨ।

ਜਿਕਰਯੋਗ ਹੈ ਕਿ ਗਿਆਨੀ ਬਲਵੰਤ ਸਿੰਘ ਨੰਦਗੜ੍ਹ (Balwant Singh Nandgarh) ਪ੍ਰਸਿੱਧ ਧਾਰਮਿਕ ਸ਼ਖਸੀਅਤ ਸਨ ਅਤੇ ਪੰਥਕ ਹਲਕਿਆਂ ਵਿਚ ਉਨ੍ਹਾਂ ਦਾ ਬਹੁਤ ਮਾਣ ਸਤਿਕਾਰ ਹੈ । ਉਨ੍ਹਾਂ ਦੇ ਜਵਾਈ ਪ੍ਰਗਟ ਸਿੰਘ ਭੋਡੀਪੁਰਾ ਨੇ ਦੱਸਿਆ ਕਿ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦਾ ਅੰਤਿਮ ਸਸਕਾਰ ਬਾਅਦ ਦੁਪਹਿਰ 2.30 ਵਜੇ ਫਾਰਮ ਹਾਊਸ ਬੂੜਾ ਗੁੱਜਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾਵੇਗਾ।

Exit mobile version