July 7, 2024 10:56 am
farmer Gyan Singh

ਪਿੰਡ ਚਾਚੋਕੀ ਵਿਖੇ ਕਿਸਾਨ ਗਿਆਨ ਸਿੰਘ ਦਾ ਕੀਤਾ ਅੰਤਿਮ ਸਸਕਾਰ, ਕਰਜ਼ੇ ਮੁਆਫ਼ੀ ਲਈ ਅੰਦੋਲਨ ‘ਚ ਹੋਇਆ ਸੀ ਸ਼ਾਮਲ

ਚੰਡੀਗੜ੍ਹ, 17 ਫਰਵਰੀ 2024: ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਗੁਰਦਾਸਪੁਰ ਦੇ ਕਿਸਾਨ ਗਿਆਨ ਸਿੰਘ (farmer Gyan Singh) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ । ਉਨ੍ਹਾਂ ਦਾ ਅੱਜ ਜੱਦੀ ਪਿੰਡ ਚਾਚੋਕੀ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਦੱਸਿਆ ਰਿਹਾ ਹੈ ਕਿ ਮ੍ਰਿਤਕ ਕਿਸਾਨ ‘ਤੇ ਬੈਂਕ ਦਾ 3 ਲੱਖ ਰੁਪਏ ਦਾ ਕਰਜ਼ਾ ਸੀ। ਉਕਤ ਕਿਸਾਨ ਇਸ ਕਰਜ਼ੇ ਦੀ ਮੁਆਫ਼ੀ ਲਈ ਅੰਦੋਲਨ ਵਿੱਚ ਸ਼ਾਮਲ ਹੋਇਆ ਸੀ।

ਦਰਅਸਲ, 4 ਫਰਵਰੀ ਨੂੰ ਸ਼ੰਭੂ ਬਾਰਡਰ ‘ਤੇ ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜ ਗਈ। ਗਿਆਨ ਸਿੰਘ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਦੱਸਿਆ ਕਿ ਗਿਆਨ ਸਿੰਘ ਨੂੰ ਦਿਲ ਦਾ ਦੌਰਾ ਪਿਆ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਮ੍ਰਿਤਕ ਗਿਆਨ ਸਿੰਘ (farmer Gyan Singh) ਦੇ ਭਰਾ ਜੋਗਿੰਦਰ ਸਿੰਘ ਨੇ ਦੱਸਿਆ ਕਿ 11 ਫਰਵਰੀ ਨੂੰ ਉਨ੍ਹਾਂ ਦਾ ਭਰਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਨਾਮਦੇਵ ਜੀ ਦੇ ਜਥੇ ਨਾਲ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਸ਼ੰਭੂ ਬਾਰਡਰ ਗਿਆ ਸੀ। ਉਨ੍ਹਾਂ ਨੂੰ 14 ਫਰਵਰੀ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਨੂੰ ਆਪਣੇ ਭਰਾ ਦੀ ਸ਼ਹਾਦਤ ‘ਤੇ ਮਾਣ ਹੈ, ਕਿਉਂਕਿ ਗਿਆਨ ਸਿੰਘ ਨੇ ਕਿਸਾਨ ਸੰਘਰਸ਼ ਵਿੱਚ ਕਿਸਾਨਾਂ ਲਈ ਆਪਣੀ ਜਾਨ ਗਵਾਈ ਹੈ । ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਤਿੰਨੋਂ ਭਰਾਵਾਂ ਕੋਲ ਥੋੜ੍ਹੀ ਜਿਹੀ ਜ਼ਮੀਨ ਹੈ ਜਿਸ ‘ਤੇ ਉਹ ਖੇਤੀ ਕਰਦੇ ਹਨ। ਉਨ੍ਹਾਂ ਦੇ ਸਿਰ ‘ਤੇ ਵੀ ਕਰਜ਼ਾ ਹੈ, ਇਸ ਲਈ ਉਸ ਨੇ ਮੰਗ ਕੀਤੀ ਹੈ ਕਿ ਉਸ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ।