cold

ਪੰਜਾਬ ‘ਚ ਠੰਢ ਦਾ ਕਹਿਰ ਜਾਰੀ, ਕੀ ਪੰਜਾਬ ਸਰਕਾਰ ਬਦਲੇਗੀ ਸਕੂਲਾਂ ਦਾ ਸਮਾਂ ?

ਚੰਡੀਗ੍ਹੜ, 25 ਜਨਵਰੀ 2024: ਪੰਜਾਬ ਵਿੱਚ ਕੜਾਕੇ ਦੀ ਠੰਢ (cold) ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ, ਜਿਸ ਕਾਰਨ ਮੌਸਮ ਦਾ ਸਭ ਤੋਂ ਅਸਰ ਸਕੂਲੀ ਬੱਚਿਆਂ ਨੂੰ ਪੈ ਰਿਹਾ ਹੈ। ਠੰਢੇ ਕਮਰਿਆਂ ਵਿੱਚ ਬੱਚਿਆਂ ਲਈ ਬੈਠਣਾ ਮੁਸ਼ਕਲ ਹੈ। ਇਸ ਤੋਂ ਇਲਾਵਾ ਧੁੰਦ ਵਿੱਚ ਚੱਲ ਕੇ ਸਕੂਲ ਪਹੁੰਚਣਾ ਵੀ ਮੁਸੀਬਤ ਤੋਂ ਘੱਟ ਨਹੀਂ। ਇਸ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਸਕੂਲਾਂ ਦਾ ਸਮਾਂ ਬਦਲਿਆ ਜਾਵੇ ।

ਮਿਲੀ ਮੁਤਾਬਕ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਹੱਡ-ਚੀਰਵੀਂ ਠੰਢ ਦੇ ਮੌਸਮ ਵਿੱਚ ਵਿਦਿਆਰਥੀਆਂ ਦੀ ਸਿਹਤ ਤੇ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2.30 ਵਜੇ ਤਕ ਕਰਨ ਦੀ ਮੰਗ ਕੀਤੀ ਹੈ। ਜਿਕਰਯੋਗ ਹੈ ਕਿ ਵੀਰਵਾਰ ਸਵੇਰੇ ਪੰਜਾਬ ਦੀ ਕਈ ਥਾਵਾਂ ‘ਤੇ ਸੰਘਣੀ ਧੁੰਦ ਦੇਖੀ ਗਈ। ਇਸ ਕਾਰਨ ਪਟਿਆਲਾ ਵਿੱਚ ਵਿਜ਼ੀਬਿਲਟੀ 25 ਮੀਟਰ, ਅੰਮ੍ਰਿਤਸਰ ਵਿੱਚ 50, ਅੰਬਾਲਾ ਵਿੱਚ 25 ਅਤੇ ਚੰਡੀਗੜ੍ਹ ਵਿੱਚ 50 ਮੀਟਰ ਰਹੀ।

ਮੌਸਮ ਵਿਭਾਗ ਨੇ ਪੰਜਾਬ ਅਤੇ ਪੰਜਾਬ ਵਿੱਚ ਠੰਢ (cold) ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਹਿਮਾਚਲ ਵਿੱਚ ਅੱਜ ਤੋਂ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਇੱਥੇ ਬਾਰਿਸ਼ ਦੇ ਨਾਲ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਨਾਲ ਚੰਡੀਗੜ੍ਹ ਵਿੱਚ ਠੰਢ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।

ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਜਲੰਧਰ ਅਤੇ ਮੋਗਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਸੇ ਤਰ੍ਹਾਂ ਹਰਿਆਣਾ ਦੇ 4 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ ਅਤੇ ਕਰਨਾਲ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੀ ਸੰਘਣੀ ਧੁੰਦ ਅਤੇ ਠੰਡੇ ਦਿਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਹੈ। ਇੱਥੇ ਠੰਡੇ ਦਿਨ ਦੀ ਵੀ ਸੰਭਾਵਨਾ ਹੈ।

Scroll to Top