ਕੁਲਵੰਤ ਸਿੰਘ

‘ਆਪ’ ਸਰਕਾਰ ਦੇ ਚੱਲਦਿਆਂ ਪੰਜਾਬ ‘ਚ ਵਿਦਿਆਰਥੀਆਂ ਦਾ ਭਵਿੱਖ ਉਜਵਲ: ਕੁਲਵੰਤ ਸਿੰਘ

ਮੋਹਾਲੀ 30 ਜੁਲਾਈ 2022: ਪੰਜਾਬ ਵਿਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਚੱਲਦਿਆਂ ਵਿਦਿਆਰਥੀ ਵਰਗ ਦੇ ਲਈ ਉਜਵਲ ਭਵਿੱ ਹੈ ਅਤੇ ਖ਼ਾਸ ਕਰਕੇ ਜਿਹੜੇ ਵਿਦਿਆਰਥੀ ਮਿਹਨਤ ਕਰਕੇ ਅੱਵਲ ਦਰਜੇ ‘ਚ ਆਪਣੀਆਂ ਪ੍ਰੀਖਿਆਵਾਂ ਪਾਸ ਕਰਦੇ ਹਨ, ਉਨ੍ਹਾਂ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਵੀ ਉਪਲੱਬਧ ਕਰਵਾਏ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ |

ਵਿਧਾਇਕ ਕੁਲਵੰਤ ਸਿੰਘ ਸੈਕਟਰ-79 ਸਥਿਤ ‘ਆਪ’ ਦੇ ਦਫਤਰ ਵਿਖੇ ਮੋਹਾਲੀ ਜ਼ਿਲ੍ਹੇ ਵਿੱਚੋਂ ਅੱਵਲ ਆਏ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ । ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਦੀ ਤਰਫੋਂ ਦਸਵੀਂ ਜਮਾਤ (ਸੀ.ਬੀ.ਐੱਸ.ਈ.) ਲਾਰੈਂਸ ਸੀਨੀਅਰ ਸੈਕੰਡਰੀ ਸਕੂਲ ਮੋਹਾਲੀ ਦੀ ਵਿਦਿਆਰਥਣ ਪ੍ਰਭਨੂਰ ਕੌਰ ਪੁੱਤਰੀ ਦਰਸ਼ਨ ਸਿੰਘ ਪਿੰਡ ਨਿਵਾਸੀ ਸੈਕਟਰ -71 ਮੋਹਾਲੀ, ਮਹਿਤਾਬ ਸਿੰਘ ਪੁੱਤਰ ਗੁਰਮੁਖ ਸਿੰਘ- ਸੈਕਟਰ -70, ਮੋਹਾਲੀ ਵਿਦਿਆਰਥਣ- ਲਾਰੈਂਸ ਸੀਨੀਅਰ ਸੈਕੰਡਰੀ ਸਕੂਲ ਮੁਹਾਲੀ, ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਮਾਪਿਆਂ ਨੂੰ ਮੁਬਾਰਕਬਾਦ ਵੀ ਦਿੱਤੀ ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਰੁਜ਼ਗਾਰ ਚੁਣਨ ਦੇ ਮੌਕੇ ਵੀ ਪ੍ਰਦਾਨ ਕਰਨ ਲਈ ‘ਆਪ’ ਦੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਭਵਿੱਖ ‘ਚ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕਰ ਸਕਣ।

ਇਸ ਮੌਕੇ ਪ੍ਰਭਨੂਰ ਕੌਰ ਦੇ ਪਿਤਾ ਦਰਸ਼ਨ ਸਿੰਘ, ਮਾਤਾ ਮਨਜੀਤ ਕੌਰ ਅਤੇ ਮਹਿਤਾਬ ਸਿੰਘ ਦੇ ਪਿਤਾ ਗੁਰਮੁਖ ਸਿੰਘ ਅਤੇ ਮਾਤਾ ਜਸਵੀਰ ਕੌਰ ਤੋਂ ਇਲਾਵਾ ਕੁਲਦੀਪ ਸਿੰਘ ਸਮਾਣਾ ,ਸਟੇਟ ਐਵਾਰਡੀ- ਫੂਲਰਾਜ ਸਿੰਘ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ ,ਡਾ ਕੁਲਦੀਪ ਸਿੰਘ, ਪਰਮਜੀਤ ਸਿੰਘ ਚੌਹਾਨ, ਅਕਵਿੰਦਰ ਸਿੰਘ ਗੋਸਲ ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਦੇ ਸਮਰਥਕ ਅਤੇ ਵਰਕਰ ਵੀ ਮੌਜੂਦ ਸਨ |

Scroll to Top