ਪਟਿਆਲਾ 07 ਨਵੰਬਰ 2022: ਪਟਿਆਲਾ ਪੁਲਿਸ (Patiala Police) ਨੇ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਨੂੰ ਪੁਲਿਸ ਕਸਟਡੀ ਵਿੱਚੋਂ ਭਜਾਉਣ ਵਾਲਾ ਗੈਂਗ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਟਿਆਲਾ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਗੈਂਗਸਟਰ ਦੀਪਕ ਟੀਨੂੰ ਨੂੰ ਪੁਲਿਸ ਕਸਟਡੀ ਵਿਚੋਂ ਭਜਾਉਣ ਵਾਲੇ ਗੈਂਗ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ |
ਪਟਿਆਲਾ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਤੋਂ 9 ਐਮ.ਐਮ ਦੇ ਚਾਰ ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ | ਆਈ.ਜੀ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਗੈਂਗਸਟਰ ਦੀਪਕ ਟੀਨੂੰ ਮਾਮਲੇ ਵਿਚ ਪੁਲਿਸ ਨੇ ਇਸ ਗੈਂਗ ਦੇ ਚਾਰ ਹੋਰ ਸਾਥੀਆਂ ਨੂੰ ਚਾਰ ਪਿਸਤੌਲਾਂ ਅਤੇ ਚਾਰ ਗੱਡੀਆਂ ਸਮੇਤ ਗ੍ਰਿਫਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਗੈਂਗਸਟਰ ਦੀਪਕ ਟੀਨੂੰ ਦਾ ਭਰਾ ਚਿਰਾਗ ਹੀ ਇਸ ਕੇਸ ਦਾ ਮਾਸਟਰਮਾਈਂਡ ਸੀ |
ਪੁਲਿਸ ਮੁਤਾਬਕ ਦੀਪਕ ਟੀਨੂੰ ਨੂੰ ਭਜਾਉਣ ਦੀ ਯੋਜਨਾ ਵੀ ਚਿਰਾਗ ਵੱਲੋਂ ਹੀ ਤਿਆਰ ਕੀਤੀ ਗਈ ਸੀ ਉਨ੍ਹਾਂ ਦੱਸਿਆ ਕਿ ਦੀਪਕ ਟੀਨੂੰ (Gangster Deepak Tinu) ਸਮੇਤ ਨੌ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ |ਜਿਸ ਵਿੱਚੋਂ ਸੱਤ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਅਤੇ ਦੋ ਮੁਲਜ਼ਮਾਂ ਨੂੰ ਦਿੱਲੀ ਦੀ ਸਪੈਸ਼ਲ ਸੈੱਲ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ | ਆਈਜੀ ਛੀਨਾ ਨੇ ਦੱਸਿਆ ਕਿ ਗੈਂਗਸਟਰ ਦੀਪਕ ਟੀਨੂੰ ਨੇਪਾਲ ਦੇ ਰਸਤੇ ਵਿਦੇਸ਼ ਭੱਜਣ ਦੀ ਫਿਰਾਕ ਵਿਚ ਸੀ ਜਿਸ ਨੂੰ ਹੁਣ ਪੰਜਾਬ ਪੁਲਿਸ ਵੱਲੋਂ ਦਬੋਚ ਲਿਆ ਗਿਆ |