ਚੰਡੀਗੜ੍ਹ 09 ਨਵੰਬਰ 2022: ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸਤੋਂ ਜਨਰਲ ਇਜਲਾਸ ਵਿਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਫਿਰ ਤੋਂ ਉਮੀਦਵਾਰ ਬਣਾਇਆ ਹੈ।
ਦੂਜੇ ਪਾਸੇ ਸ਼੍ਰੋਮਣੀ ਕਮੇਟੀ (SGPC) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਚੋਣ ਮੈਦਾਨ ਵਿਚ ਉਤਰਨ ਦਾ ਐਲਾਨ ਕੀਤਾ ਹੋਇਆ ਹੈ। ਬੀਬੀ ਜਗੀਰ ਕੌਰ ਦਾ ਨਾਮ ਪ੍ਰਧਾਨ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਵਲੋਂ ਪੇਸ਼ ਕੀਤਾ ਗਿਆ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਕੁੱਲ 157 ਮੈਂਬਰ ਵੋਟ ਕਰਨਗੇ | ਇਨ੍ਹਾਂ ਵਿਚੋਂ 79 ਵੋਟਾਂ ਪ੍ਰਧਾਨਗੀ ਦੀ ਚੋਣ ਜਿੱਤਣ ਲਈ ਲੋੜੀਂਦੀਆਂ ਹਨ।