Site icon TheUnmute.com

ਕੁੜੀ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਬਣਾਈ ਵੀਡੀਓ, ਨਹਿਰ ‘ਚ ਗੋਤਾਖੋਰਾਂ ਵੱਲੋਂ ਭਾਲ ਜਾਰੀ

ਖੁਦਕੁਸ਼ੀ

ਚੰਡੀਗੜ੍ਹ, 09 ਸਤੰਬਰ 2023: ਇਕ ਕੁੜੀ ਨੇ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਮਰਨ ਤੋਂ ਪਹਿਲਾਂ ਲੜਕੀ ਨੇ ਆਪਣੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਦਿੱਤੀ। ਵੀਡੀਓ ‘ਚ ਕੁੜੀ ਆਪਣੇ ਹੀ ਮਾਤਾ-ਪਿਤਾ ‘ਤੇ ਤੰਗ ਸੋਚ ਦਾ ਦੋਸ਼ ਲਗਾ ਰਹੀ ਹੈ।

ਖੁਦਕੁਸ਼ੀ ਕਰਨ ਵਾਲੀ 18 ਸਾਲਾ ਕੁੜੀ ਫਰੀਦਕੋਟ ਦੀ ਰਹਿਣ ਵਾਲੀ ਹੈ ਅਤੇ ਉਸ ਨੇ ਕੋਟਕਪੂਰਾ ਰੋਡ ‘ਤੇ ਸਥਿਤ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਉਕਤ ਕੁੜੀ ਆਈਲੈਟਸ ਦੀ ਪੜ੍ਹਾਈ ਕਰ ਰਹੀ ਸੀ। ਵੀਡੀਓ ‘ਚ ਲੜਕੀ ਆਪਣੇ ਹੀ ਪਰਿਵਾਰ ‘ਤੇ ਦੋਸ਼ ਲਗਾ ਰਹੀ ਹੈ ਪਰ ਦੂਜੇ ਪਾਸੇ ਉਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਡਿਪ੍ਰੈਸ਼ਨ ਦੀ ਮਰੀਜ਼ ਹੈ ਅਤੇ ਦਵਾਈ ਵੀ ਲੈ ਰਹੀ ਹੈ।

ਲੜਕੀ ਦੇ ਪਿਤਾ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ । ਪਿਤਾ ਨੇ ਕਿਹਾ ਕਿ ਉਸ ਨੂੰ ਵੀ ਆਪਣੀ ਧੀ ਦੇ ਇਸ ਕਦਮ ਬਾਰੇ ਪਤਾ ਨਹੀਂ ਸੀ। ਪਰਿਵਾਰ ਵੱਲੋਂ ਉਸ ਨੂੰ ਕਦੇ ਅਣਗੌਲਿਆ ਨਹੀਂ ਕੀਤਾ ਗਿਆ। ਉਸ ਨੇ ਜੋ ਵੀ ਮੰਗਿਆ ਉਹ ਪੂਰਾ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਕੋਟਕਪੂਰਾ ਰੋਡ ‘ਤੇ ਨਹਿਰ ਦੇ ਆਲੇ-ਦੁਆਲੇ ਤਲਾਸ਼ੀ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਨਹਿਰ ਦੇ ਕੋਲ ਕੁੜੀ ਦਾ ਬੈਗ ਅਤੇ ਕੁਝ ਸਮਾਨ ਮਿਲਿਆ ਹੈ। ਹੁਣ ਪੁਲਿਸ ਗੋਤਾਖੋਰਾਂ ਦੀ ਮੱਦਦ ਨਾਲ ਲੜਕੀ ਦੀ ਲਾਸ਼ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ। ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

Exit mobile version