Sri Hemkunt Sahib

ਸ੍ਰੀ ਹੇਮਕੁੰਟ ਸਾਹਿਬ ‘ਚ ਟੁੱਟਿਆ ਗਲੇਸ਼ੀਅਰ, ਬਰਫ਼ ‘ਚ ਦਬਣ ਕਾਰਨ ਇੱਕ ਮਹਿਲਾ ਸ਼ਰਧਾਲੂ ਦੀ ਮੌਤ

ਚੰਡੀਗੜ੍ਹ, 05 ਮਈ 2023: ਐਤਵਾਰ ਨੂੰ ਸਿੱਖ ਧਰਮ ਦੇ ਮੁੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਮਾਰਗ ‘ਤੇ ਗਲੇਸ਼ੀਅਰ ਦਾ ਟੁਕੜਾ ਟੁੱਟਣ ਕਾਰਨ ਹਾਦਸਾ ਵਾਪਰ ਗਿਆ । ਇਹ ਹਾਦਸਾ ਸ੍ਰੀ ਹੇਮਕੁੰਟ ਸਾਹਿਬ ਤੋਂ ਇਕ ਕਿਲੋਮੀਟਰ ਪਹਿਲਾਂ ਅਟਲਕੋਟੀ ਵਿਖੇ ਵਾਪਰਿਆ । ਜਿੱਥੇ ਗਲੇਸ਼ੀਅਰ ਦਾ ਟੁਕੜਾ ਟੁੱਟਣ ਕਾਰਨ 6 ਸ਼ਰਧਾਲੂ ਫਸ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਇਨ੍ਹਾਂ 6 ਵਿੱਚੋਂ 5 ਲੋਕਾਂ ਨੂੰ SDRF ਦੀ ਟੀਮ ਨੇ ਬਚਾ ਲਿਆ ਹੈ। SDRF ਅਤੇ ITBP ਦੇ ਜਵਾਨਾਂ ਨੇ ਰਾਤ ਭਰ ਲਾਪਤਾ ਔਰਤ ਦੀ ਭਾਲ ਕੀਤੀ ਪਰ ਉਸ ਦਾ ਪਤਾ ਨਹੀਂ ਲੱਗ ਸਕਿਆ। ਔਰਤ ਦੀ ਲਾਸ਼ ਸੋਮਵਾਰ ਸਵੇਰੇ ਬਰਫ ‘ਚ ਦੱਬੀ ਹੋਈ ਮਿਲੀ।

4 ਜੂਨ ਤੱਕ ਉੱਤਰਾਖੰਡ ਵਿੱਚ 8,551 ਸ਼ਰਧਾਲੂ ਇਸ ਤੀਰਥ ਦੇ ਦਰਸ਼ਨ ਕਰ ਚੁੱਕੇ ਹਨ। ਇਹ ਅੰਕੜਾ ਉਤਰਾਖੰਡ ਸੈਰ ਸਪਾਟਾ ਵਿਭਾਗ ਨੇ ਜਾਰੀ ਕੀਤਾ ਹੈ। ਜਦੋਂ ਕਿ ਚਾਰਧਾਮ ਯਾਤਰਾ ਵਿੱਚ ਇਹ ਅੰਕੜਾ 20 ਲੱਖ ਨੂੰ ਪਾਰ ਕਰ ਗਿਆ ਹੈ। ਹੁਣ ਕਰੀਬ 20 ਲੱਖ ਸ਼ਰਧਾਲੂ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ, ਜੋ ਯਾਤਰਾ ਦਾ ਇੰਤਜ਼ਾਰ ਕਰ ਰਹੇ ਹਨ। ਉੱਤਰਾਖੰਡ ਸਰਕਾਰ ਮੁਤਾਬਕ ਹੁਣ ਤੱਕ ਸਭ ਤੋਂ ਵੱਧ 7.13 ਲੱਖ ਸ਼ਰਧਾਲੂ ਬਾਬਾ ਕੇਦਾਰਨਾਥ ਦੇ ਦਰਸ਼ਨ ਕਰ ਚੁੱਕੇ ਹਨ। ਭੀੜ ਨੂੰ ਕੰਟਰੋਲ ਕਰਨ ਲਈ ਕੇਦਾਰਨਾਥ ਧਾਮ ਯਾਤਰਾ ਲਈ ਆਨਲਾਈਨ ਰਜਿਸਟ੍ਰੇਸ਼ਨ 15 ਜੂਨ ਤੱਕ ਬੰਦ ਕਰ ਦਿੱਤੀ ਗਈ ਹੈ।

Scroll to Top