ਚੰਡੀਗੜ੍ਹ ,31 ਜੁਲਾਈ :ਸਰਕਾਰੀ ਗੋਆ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ) ਵਿੱਚ ਆਕਸੀਜਨ ਦੀ ਘਾਟ ਕਾਰਨ ਕਈ ਕੋਵਿਡ -19 ਮਰੀਜ਼ਾਂ ਦੀ ਮੌਤ ਹੋਣ ਦੇ ਦੋ ਮਹੀਨਿਆਂ ਬਾਅਦ, ਗੋਆ ਦੇ ਸਿਹਤ ਮੰਤਰੀ ਵਿਸ਼ਵਜੀਤ ਰਾਣੇ ਨੇ ਹੁਣ ਵਿਧਾਨ ਸਭਾ ‘ਚ ਕਿਹਾ ਕਿ ਮਹਾਂਮਾਰੀ ਦੇ ਦੌਰਾਨ ਆਕਸੀਜਨ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਿਆ |ਮੰਤਰੀ ਵਿਸ਼ਵਜੀਤ ਰਾਣੇ ਨੇ ਸ਼ੁੱਕਰਵਾਰ ਨੂੰ ਸੰਸਦ ‘ਚ ਬਿਆਨ ਦਿੰਦੇ ਹੋਏ ਕਿਹਾ , “ਜੀਐਮਸੀਐਚ ਵਿੱਚ ਆਕਸੀਜਨ ਦੀ ਕੋਈ ਕਮੀ ਨਹੀਂ ਸੀ ਤੇ ਨਾ ਕਿ ਕੋਵਿਡ -19 ਦੌਰਾਨ ਇਸ ਦੀ ਕਮੀ ਕਰਕੇ ਕਿਸੇ ਵੀ ਮਰੀਜ਼ ਦੀ ਮੌਤ ਹੋਈ ਹੈ|
ਮੰਤਰੀ ਨੇ ਇੱਕ ਲਿਖਤੀ ਜਵਾਬ ਵਿੱਚ ਵੀ ਕਿਹਾ ਕਿ “ਜੀਐਮਸੀਐਚ ‘ਚ ਆਕਸੀਜਨ ਦੀ ਸਪਲਾਈ ਵਿੱਚ ਕੋਈ ਕਮੀ ਨਹੀਂ ਸੀ ਅਤੇ ਨਾ ਹੀ ਆਕਸੀਜਨ ਦੀ ਸਪਲਾਈ ਕਰਕੇ ਕਿਸੇ ਵੀ ਮਰੀਜ਼ ਦੀ ਮੌਤ ਹੋਈ ਹੈ |ਜਦਕਿ11 ਮਈ ਨੂੰ ਉਨ੍ਹਾਂ ਦਾ ਬਿਆਨ ਤੋਂ ਬਿਲਕੁਲ ਵੱਖਰਾ ਸੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜੀਐਮਸੀਐਚ ‘ਚ ਆਕਸੀਜਨ ਦੀ ਕਮੀ ਕਾਰਨ 24 ਘੰਟਿਆਂ ਦੇ ਅੰਦਰ 26 ਲੋਕਾਂ ਦੀ ਮੌਤ ਹੋ ਚੁੱਕੀ ਹੈ |